Friday, March 20, 2026

ਕੈਪਟਨ ਵਲੋਂ ਖਾਲਸਾ ਕਾਲਜ ਦੇ ਵਿਦਿਆਰਥੀਆਂ ਨਾਲ ਮੁਲਾਕਾਤ, ਨਿਆਂ ਦਾ ਦਿੱਤਾ ਭਰੋਸਾ

ਖੁਦਖੁਸ਼ੀ ਲਈ ਉਕਸਾਉਣ ਦੇ ਲਾਏ ਦੋਸ਼ਾਂ ਦੀ ਜਾਂਚ ਲਈ ਉੱਚ ਅਧਿਕਾਰੀਆਂ ਨੂੰ ਨਿਰਦੇਸ਼
ਅੰਮਿ੍ਰਤਸਰ, 8 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – PPN0805201712 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਐਤਵਾਰ ਨੂੰ ਖਾਲਸਾ ਕਾਲਜ ਦੇ ਅੰਦੋਲਨ ਕਰ ਰਹੇ ਵਿਦਿਆਰਥੀਆਂ ਨੂੰ ਮਿਲੇ ਜੋ ਕਿ ਹਾਲ ਹੀ ਵਿੱਚ ਹਰਪ੍ਰੀਤ ਸਿੰਘ ਨਾਂ ਦੇ ਵਿਦਿਆਰਥੀ ਵਲੋਂ ਕੀਤੀ ਗਈ ਖੁਦਖੁਸ਼ੀ ਦੇ ਮਾਮਲੇ ’ਤੇ ਕਾਲਜ ਦੇ ਪ੍ਰਬੰਧਕਾਂ ਵਿਰੁੱਧ ਅੰਦੋਲਨ ਕਰ ਰਹੇ ਹਨ। ਹਰਪ੍ਰੀਤ ਸਿੰਘ ਨੇ ਕਾਲਜ ਦੇ ਵਿੱਚ ਹੀ ਆਪਣੇ ਹੋਸਟਲ ਦੇ ਕਮਰੇ ’ਚ ਆਤਮ-ਹੱਤਿਆ ਕਰ ਲਈ ਸੀ।
ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਨਿਆਂ ਦਾ ਭਰੋਸਾ ਦਵਾਇਆ ਅਤੇ ਉੱਚ ਸਿੱਖਿਆ ਦੇ ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਵਿਦਿਆਰਥੀਆਂ ਦੀਆਂ ਸ਼ਿਕਾਇਤਾਂ ਦਾ ਨਿਵਾਰਣ ਕਰਨ ਅਤੇ ਵਿਦਿਆਰਥੀ ਵਲੋਂ ਕੀਤੀ ਗਈ ਖੁਦਖੁਸ਼ੀ ’ਚ ਕਾਲਜ ਪ੍ਰਬੰਧਕਾਂ ਦੀ ਭੂਮਿਕਾ ਦਾ ਪਤਾ ਲਗਾਉਣ ਬਾਰੇ ਜਾਂਚ ਕਰਨ ਲਈ ਆਖਿਆ ਹੈ।
ਮੁੱਖ ਮੰਤਰੀ ਨੇ ਹਰਪ੍ਰੀਤ ਸਿੰਘ ਦੇ ਪਿਤਾ ਯਾਦਵਿੰਦਰ ਸਿੰਘ ਨੂੰ ਸੂਬਾ ਸਰਕਾਰ ਵਲੋਂ ਉਨਾਂ ਦੇ ਪਰਿਵਾਰ ਨੂੰ ਹਰ ਸੰਭਵੀ ਮੱਦਦ ਦੇਣ ਅਤੇ ਖੁਦਖੁਸ਼ੀ ਲਈ ਉਕਸਾਉਣ ਦੇ ਸਬੰਧ ਵਿੱਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਸਜ਼ਾ ਦਵਾਉਣ ਦਾ ਭਰੋਸਾ ਦਵਾਇਆ।
ਮੁੱਖ ਮੰਤਰੀ ਨੂੰ ਲਿਖੇ ਇੱਕ ਪੱਤਰ ਵਿੱਚ ਯਾਦਵਿੰਦਰ ਸਿੰਘ ਨੇ ਹਰਪ੍ਰੀਤ ਸਿੰਘ ਦੀ ਮੌਤ ਦੇ ਕਾਰਨ 50 ਲੱਖ ਰੁਪਏ ਦੇ ਮੁਆਵਜ਼ੇ ਅਤੇ ਆਪਣੇ ਛੋਟੇ ਪੁੱਤਰ ਲਈ ਨੌਕਰੀ ਦੀ ਮੰਗ ਕੀਤੀ ਕਿਉਂਕਿ ਹਰਪ੍ਰੀਤ ਸਿੰਘ ਹੀ ਇਕੱਲਾ ਘਰ ਦਾ ਗੁਜ਼ਾਰਾ ਚਲਾਉਣ ਵਾਲਾ ਸੀ ਜਿਸਨੇ ਪਰਿਵਾਰ ਨੂੰ ਅਥਾਹ ਗਰੀਬੀ ਦੀ ਹਾਲਤ ਵਿੱਚੋਂ ਬਾਹਰ ਕਢਿਆ ਸੀ। ਇਸ ਪੱਤਰ ’ਤੇ ਹਰਪ੍ਰੀਤ ਸਿੰਘ ਦੇ ਪਿੰਡ ਗੁਮਤੀ ਕਲਾਂ ਦੇ ਲੋਕਾਂ ਅਤੇ ਪੰਚਾਇਤ ਦੇ ਮੈਂਬਰਾਂ ਦੇ ਵੀ ਹਸਤਾਖਰ ਹਨ।
ਹਾਜ਼ਰੀਆਂ ਘੱਟ ਹੋਣ ਦੇ ਮਾਮਲੇ ’ਤੇ ਹਰਪ੍ਰੀਤ ਨੂੰ ਖੁਦਖੁਸ਼ੀ ਕਰਨ ਲਈ ਉਕਸਾਉਣ ਦੇ ਕਾਰਨ ਕਾਲਜ ਪ੍ਰਬੰਧਕ ਕਮੇਟੀ ਦੇ ਮੈਂਬਰਾਂ, ਪਿ੍ਰੰਸੀਪਲ ਅਤੇ ਰਜੀਸਟ੍ਰਾਰ ਵਿਰੁੱਧ ਸਖਤ ਕਾਰਵਾਈ ਦੀ ਮੰਗ ਕਰਦੇ ਹੋਏ ਵਿਦਿਆਰਥੀਆਂ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਲਈ ਮੁੱਖ ਮੰਤਰੀ ਦੇ ਦਖਲ ਦੀ ਮੰਗੀ ਕੀਤੀ। ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਉਹ ਇਸ ਮਾਮਲੇ ਵਿੱਚ ਹਰ ਹਾਲਤ ’ਚ ਨਿਆਂ ਨੂੰ ਯਕੀਨੀ ਬਣਾਉਣਗੇ।
ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਬੀ.ਐਸਸੀ. ਖੇਤੀਬਾੜੀ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੂੰ ਖੁਦਖੁਸ਼ੀ ਲਈ ਉਕਸਾਉਣ ਵਾਲੇ ਕਿਸੇ ਨੂੰ ਵੀ ਖੁਲੇ ਆਮ ਘੁੰਮਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਸੂਬਾ ਪੁਲਿਸ ਨੇ ਪਹਿਲਾਂ ਹੀ ਇਸ ਮਾਮਲੇ ਦੀ ਜਾਂਚ ਵਾਸਤੇ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਹੈ। ਉਨਾਂ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਤਰਾਂ ਦੀ ਢਿੱਲ ਸਹਿਣ ਨਹੀਂ ਕੀਤੀ ਜਾਵੇਗੀ ਅਤੇ ਇਸ ਕੇਸ ਨੂੰ ਸਿਰੇ ’ਤੇ ਲਿਜਾਇਆ ਜਾਵੇਗਾ।
ਵਿਦਿਆਰਥੀਆਂ ਦੇ ਅਨੁਸਾਰ ਹਾਜ਼ਰੀਆਂ ਦਾ ਘਾਟ ਕਾਰਨ ਇਮਤਿਹਾਨ ਵਿੱਚ ਬੈਠਣ ਲਈ ਹਰਪ੍ਰੀਤ ਸਿੰਘ ’ਤੇ ਪਾਬੰਦੀ ਲਗਾਈ ਗਈ ਸੀ। ਉਨਾਂ ਕਿਹਾ ਕਿ ਇਹ ਉੱਚਿਤ ਨਹੀਂ ਸੀ ਕਿਉਂਕਿ ਕਈ ਹੋਰ ਵਿਦਿਆਰਥੀਆਂ ਨੂੰ ਹਾਜ਼ਰੀ ਦੀ ਘਾਟ ਕਾਰਨ ਇਮਤਿਹਾਨ ਦੇਣ ਦੀ ਆਗਿਆ ਦਿੱਤੀ ਗਈ ਸੀ।ਉਨਾਂ ਦੱਸਿਆ ਕਿ ਹਰਪ੍ਰੀਤ ਸਿੰਘ ਕਿਸੇ ਹੋਰ ਪ੍ਰਮੁੱਖ ਕਾਲਜ ਵਿੱਚ ਐਮ.ਐਸਸੀ ਵਿੱਚ ਦਾਖਲਾ ਲੈਣ ਲਈ ਪ੍ਰਾਇਵੇਟ ਕੋਚਿੰਗ ਕਲਾਸਾਂ ਲਾ ਰਿਹਾ ਸੀ ਜਿਸ ਕਾਰਨ ਕਾਲਜ ਵਿੱਚ ਉਸਦੀ ਹਾਜ਼ਰੀਆਂ ਘੱਟ ਸੀ।ਹਰਪੀ੍ਰਤ ਸਿੰਘ ਦੇ ਪਿਤਾ ਨੇ ਖੁਦਖੁਸ਼ੀ ਲਈ ਉਕਸਾਉਣ ਵਾਸਤੇ ਪਹਿਲਾਂ ਹੀ ਕਾਲਜ ਦੇ ਪਿ੍ਰੰਸੀਪਲ, ਰਜਿਸਟਰਾਰ ਅਤੇ ਖੇਤਰੀਬਾੜੀ ਵਿਭਾਗ ਦੇ ਮੁੱਖੀ ਵਿਰੁੱਧ ਐਫ.ਆਈ.ਆਰ ਦਰਜ ਕਰਵਾਈ ਹੋਈ ਹੈ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply