ਅਲਗੋਕੋਠੀ/ ਅਮਰਕੋਟ, 9 ਮਈ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਹਲਕਾ ਖੇਮਕਰਨ ਦੇ ਵਿਧਿਾਇਕ ਸੁੱਖਪਾਲ ਸਿੰਘ ਭੁੱਲਰ ਹਲਕੇ ਵਿਚ ਵਿਕਾਸ ਦੀ ਹਨੇਰੀ ਲਿਆਉਣਗੇ ਤੇ ਪਿੰਡਾਂ ‘ਚ ਰਿਕਾਰਡ ਤੋੜ ਵਿਕਾਸ ਕਾਰਜ ਕਰਵਾ ਕੇ ਪਿੰਡ ਸ਼ਹਿਰਾਂ ਬਰਾਬਰ ਸੁੱਖ ਸਹੂਲਤਾਂ ਮੁਹਈਆ ਕਰਵਾਉਣਗੇ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਅਲਗੋਕੋਠੀ ਦੇ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਜੋ ਕਦਮ ਚੁੱਕੇ ਜਾ ਰਹੇ ਹਨ, ਉਹ ਸ਼ਲਾਘਾਯੋਗ ਹਨ।ਪੰਜਾਬ ਵਿੱਚ ਪਿਛਲੇ 10 ਸਾਲਾਂ ਦੇ ਅਰਸੇ ਦੋਰਾਨ ਨਸ਼ਿਆਂ ਨਾਲ ਜਵਾਨੀ ਪੂਰੀ ਤਰਾਂ ਬਰਬਾਦ ਹੋ ਰਹੀ ਹੈ ਤੇ ਇਸ ਨੇ ਘਰਾਂ ਦੇ ਘਰ ਤਬਾਹ ਕਰਕੇ ਰੱਖ ਦਿਤੇ ਹਨ ।ਉਨਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਵਲੋਂ ਵਿੱਢੀ ਨਸ਼ਾ ਵਿਰੋਧੀ ਮੁਹਿਮ ਦਾ ਹਰੇਕ ਵਿਅਕਤੀ ਨੂੰ ਸਾਥ ਦੇਣ ਤੋਂ ਪਿਛੇ ਨਹੀ ਹਟਣਾ ਚਾਹੀਦਾ ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media