ਚੌਕ ਮਹਿਤਾ, 9 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਗਿਆਨੀ ਹਰਨਾਮ ਸਿੰਘ ਖਾਲਸਾ ਦੀ ਅਗਵਾਈ ਵਿੱਚ ਪਿੰਡ ਚੰਨਣਕੇ ਦੇ ਗੁਰਦੁਆਰਾ ਬਾਬਾ ਚੰਨਣ ਜੀ ਵਿਖੇ ਧਾਰਮਿਕ ਦੀਵਾਨ ਸਜਾਇਆ ਗਿਆ।ਭਾਈ ਰਣਜੀਤ ਸਿੰਘ ਦੇ ਜਥੇ ਵੱਲੋਂ ਕੀਰਤਨ ਕੀਤਾ ਗਿਆ, ਗਿਆਨੀ ਹਰਨਾਮ ਸਿੰਘ ਖਾਲਸਾ ਵੱਲੋਂ ਸੰਗਤਾਂ ਨੂੰ ਗੁਰ ਇਤਹਾਸ ਦੀ ਕਥਾ ਸਰਵਣ ਕਰਵਾਈ ਗਈ, ਉਪਰੰਤ ਗਿਆਨੀ ਖਾਲਸਾ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਬਾਬਾ ਸੱਜਣ ਸਿੰਘ ਗੁਰੁ ਕੀ ਬੇਰ ਸਾਹਿਬ, ਬਾਬਾ ਕੰਵਲਜੀਤ ਸਿੰਘ ਨਾਗੀਆਣਾ ਸਾਹਿਬ ਵਾਲੇ, ਬਾਬਾ ਗੁਰਭੇਜ ਸਿੰਘ ਖੁਜਾਲੇ ਵਾਲੇ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਨਵਤੇਜ ਸਿੰਘ ਚੇਲੇਆਣਾ ਸਾਹਿਬ, ਪ੍ਰਿੰ. ਗੁਰਦੀਪ ਸਿੰਘ, ਅਵਤਾਰ ਸਿੰਘ ਬੁੱਟਰ, ਹਰਸ਼ਦੀਪ ਸਿੰਘ ਰੰਧਾਵਾ, ਸਰਪੰਚ ਮੇਜਰ ਸਿੰਘ ਸਹੋਤਾ, ਸਾਬਕਾ ਸਰਪੰਚ ਦਵਿੰਦਰ ਸਿੰਘ, ਜਥੇ. ਪ੍ਰਗਟ ਸਿੰਘ ਖੱਬੇਰਾਜਪੂਤਾਂ, ਸਰਪੰਚ ਮੇਜਰ ਸਿੰਘ ਸਹੋਤਾ, ਹਰਗੋਪਾਲ ਸਿੰਘ ਰੰਧਾਵਾ, ਜਥੇਦਾਰ ਕਰਮਜੀਤ ਸਿੰਘ ਲਾਲੀ, ਮਾਸਟਰ ਕਲਾਸ ਸਿੰਘ, ਕੁਲਵਿੰਦਰ ਸਿੰਘ ਬਿੱਟੂ ਮਹਿਤਾ, ਹਰਬੰਸ ਸਿੰਘ ਪੁਰਬਾ ਆਦਿ ਸੰਗਤ ਹਾਜ਼ਰ ਸਨ।
Check Also
12ਵੇਂ ਅੰਤਰਾਸ਼ਟਰੀ ਯੋਗ ਦਿਵਸ ਦੇ ਸਬੰਧ ‘ਚ `ਬੀ.ਵਾਈ.ਐਸ` ਵੱਲੋਂ ਵੱਖ-ਵੱਖ ਥਾਵਾਂ ‘ਤੇ ਕੀਤੇ ਸਮਾਗਮ
ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ) – ਭਾਰਤੀ ਯੋਗ ਸੰਸਥਾਨ (ਬੀ.ਵਾਈ.ਐਸ) ਵੱਲੋਂ ਅੰਮ੍ਰਿਤਸਰ ਸਮੇਤ ਕਈ ਥਾਵਾਂ …
Punjab Post Daily Online Newspaper & Print Media