ਬਠਿੰਡਾ, 10 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਤੋਂ ਪੂਰਨਮਾਸ਼ੀ ਦੇ ਪਵਿੰਤਰ ਦਿਹਾੜੇ ’ਤੇ ਨਾਨਕ ਨਾਮ ਲੇਵਾ ਹਿੰਦੂ ਪਰਿਵਾਰ ਦੇਸ ਰਾਜ ਵਲੋਂ ਆਪਣੇ ਗ੍ਰਹਿ ਨਿਊ ਸ਼ਕਤੀ ਨਗਰ ਵਿਖੇ ਆਪਣੇ ਮਾਤਾ ਪਿਤਾ ਦੀ ਪਵਿੱਤਰ ਯਾਦ ਨੂੰ ਤਾਜ਼ਾ ਕਰਦਿਆਂ ਕਰਵਾਇਆ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ ਅਤੇ ਸਬਦ ਕੀਰਤਨ ਗਾਇਨ ਕੀਤਾ ਗਿਆ। ਇਸ ਸਮੇਂ ਰਾਕੇਸ਼ ਸਿੰਘ, ਦਿਲਬਾਗ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਭੋਲਾ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਦਿਲਜੀਤ ਸਿੰਘ, ਗੁਰਦਰਸ਼ਨ ਸਿੰਘ, ਰਾਗੀ ਕਿਸ਼ਨ ਸਿੰਘ ਆਦਿ ਮੈਂਬਰ ਸ਼ਾਮਲ ਹੋਏ । ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਪ੍ਰਧਾਨ ਜਰਨੈਲ ਸਿੰਘ, ਚਰਨਜੀਤ ਸਿੰਘ ਅਤੇ ਅਮਰਜੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media