Sunday, September 6, 2026

ਜਿਲੇ ਅੰਦਰ 10 ਮਈ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 41218 ਮੀਟਰਿਕ ਟਨ ਕਣਕ ਦੀ ਖਰੀਦ

ਪਠਾਨਕੋਟ, 10 ਮਈ (ਪੰਜਾਬ ਪੋਸਟ ਬਿਊਰੋ) – Neelima DCਜ਼ਿਲੇ ਅੰਦਰ 10 ਮਈ ਤੱਕ ਵੱਖ-ਵੱਖ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 41218 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਸ਼੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 16755 ਮੀਟਰਿਕ ਟਨ, ਐਫ.ਸੀ.ਆਈ. ਨੇ 9007 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 8290 ਮੀਟਰਿਕ ਟਨ, ਪਨਸਪ 3638 ਮੀਟਰਿਕ ਟਨ, ਪੰਜਾਬ ਐਗਰੋ ਨੇ 1537 ਮੀਟਿ੍ਰਕ ਟਨ ਅਤੇ ਮਾਰਕਫੈਡ ਨੇ 1830 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਖਰੀਦ ਕੀਤੀ ਗਈ ਕਣਕ ਦੀ ਲਿਫ਼ਟਿੰਗ ਨਾਲੋ ਨਾਲ ਕਰਵਾਉਂਣ।ਉਨਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਮੰਡੀਆਂ ਵਿੱਚ ਆਪਣੀ ਹਾਜ਼ਰੀ ਯਕੀਨੀ ਬਣਾਉਣ।ਉਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ਵਿੱਚ ਕਣਕ ਵੇਚਣ ਲਈ ਕਿਸਾਨਾਂ ਨੂੰ ਕੋਈ ਮੁਸਕਿਲ ਪੇਸ ਨਾ ਆਉਣ ਦੇਣ ਅਤੇ ਜੇ ਕਿੱਤੇ ਕੋਈ ਮੁਸਕਿਲ ਪੇਸ ਆਉਂਦੀ ਹੈ ਤਾਂ ਉਸ ਦਾ ਮੋਕੇ ਤੇ ਹੀ ਹੱਲ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕਣਕ ਸਾਫ ਅਤੇ ਸੁਕਾਅ ਕੇ ਲਿਆਉਣ ਤਾਂ ਜੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਜਿਆਦਾ ਸਮਾਂ ਨਾ ਰੁਕਣਾ ਪਵੇ।

Check Also

 ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …

Leave a Reply