ਸ਼ਨੀਵਾਰ ਨੂੰ ਵੀ ਖੁੱਲੇ ਰਹਿੰਦੇ ਹਨ ਸੇਵਾ ਕੇਂਦਰ
ਅੰਮ੍ਰਿਤਸਰ, 11 ਮਈ (ਪੰਜਾਬ ਪੋਸਟ- ਮਨਜੀਤ ਸਿੰਘ) –
ਪੰਜਾਬ ਸਰਕਾਰ ਵੱਲੋਂ ਸਥਾਪਿਤ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਵਿਚ ਵਿਸਥਾਰ ਕਰਦਿਆਂ ਹੁਣ ਇੰਨ੍ਹਾਂ ਕੇਂਦਰਾਂ ਤੇ 2 ਹੋਰ ਨਵੀਂਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਆਈ.ਏ.ਐਸ ਨੇ ਦਿੱਤੀ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਨੇੜੇ ਦੇ ਸੇਵਾ ਕੇਂਦਰ ਵਿਖੇ ਇਹ ਸੇਵਾਵਾਂ ਲੈ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿਚ ਪਾਸਪੋਰਟ ਨਾਲ ਸਬੰਧਤ 8 ਸੇਵਾਵਾਂ ਜਿਵੇਂ ਪਾਸਪੋਰਟ ਦਫ਼ਤਰ ਤੋਂ ਸਮਾਂ ਲੈਣਾ, ਨਵੀਨੀਕਰਨ, ਪੁਲਿਸ ਕਲੀਅਰੈਂਸ ਆਦਿ ਉਪਲਬੱਧ ਕਰਵਾ ਦਿੱਤੀਆਂ ਗਈਆਂ ਹਨ। ਇਸੇ ਤਰਾਂ ਬੀ.ਐਸ.ਐਨ.ਐਲ ਦੇ ਲੈਂਡਲਾਈਨ ਫੋਨਾਂ ਅਤੇ ਬਰਾਂਡਬੈਂਡ ਇੰਟਰਨੈਟ ਕੇ ਬਿੱਲ ਵੀ ਇੰਨ੍ਹਾਂ ਸੇਵਾ ਕੇਂਦਰਾਂ ਤੇ ਭਰੇ ਜਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸੇਵਾ ਦਾ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਨੇੜਲੇ ਸੇਵਾ ਕੇਂਦਰ ਤੋਂ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜਦੀਕ ਹੀ ਸਰਕਾਰੀ ਸੇਵਾਵਾਂ ਉਪਲਬੱਧ ਕਰਵਾਉਣ ਦੇ ਉਦੇਸ਼ ਨਾਲ ਸੇਵਾ ਕੇਂਦਰਾਂ ਵਿਚ ਇਹ ਦੋ ਨਵੀਂਆਂ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਖੁੱਲੇ ਰਹਿੰਦੇ ਹਨ।ਉਨ੍ਹਾਂ ਕਿਹਾ ਕਿ ਨੌਕਰੀ ਪੇਸ਼ਾ ਲੋਕ ਸ਼ਨੀਵਾਰ ਵਾਲੇ ਦਿਨ ਆਪਣੇ ਘਰ ਪਰਿਵਾਰ ਦੇ ਸੇਵਾ ਕੇਂਦਰਾਂ ਨਾਲ ਸਬੰਧਤ ਕੰਮ ਕਰਵਾ ਸਕਦੇ ਹਨ। ਜ਼ਿਲ੍ਹੇ ਵਿਚ ਇਸ ਸਮੇਂ ਕੁੱਲ 153 ਸੇਵਾ ਕੇਂਦਰ ਕੰਮ ਕਰ ਰਹੇ ਹਨ ਜਿੱਥੇ ਲੋਕਾਂ ਨੂੰ ਵੱਖ ਵੱਖ 77 ਸਰਕਾਰੀ ਸੇਵਾਵਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media