Wednesday, June 17, 2026

ਪਾਲਤੂ ਪਸ਼ੂਆਂ ਨੂੰ ਸੜਕਾਂ ’ਤੇ ਨਾ ਛੱਡਿਆ ਜਾਵੇ – ਵਧੀਕ ਡਿਪਟੀ ਕਮਿਸ਼ਨਰ

ਫਾਜ਼ਿਲਕਾ, 12 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) –PPN1205201702 ਪਸ਼ੁ ਚਾਰਾ ਐਸੋਸੀਏਸ਼ਨ ਫਾਜ਼ਿਲਕਾ ਨੇ ਅੱਜ ਨਵਾਂ ਸਲੇਮਸ਼ਾਹ ਵਿਖੇ ਸਥਿਤ ਜ਼ਿਲਾ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਜ਼ਿਲਾ ਪੱਧਰੀ ਗਊਸ਼ਾਲਾ ਲਈ ਰੋਜ਼ਾਨਾ ਮੁਫਤ ਚਾਰਾ ਦੇਣ ਦਾ ਐਲਾਨ ਕੀਤਾ ਹੈ।ਐਸੋਸੀਏਸ਼ਨ ਵੱਲੋਂ ਇਹ ਐਲਾਨ ਵਧੀਕ ਡਿਪਟੀ ਕਮਿਸ਼ਨਰ (ਜ) ਜਰਨੈਲ ਸਿੰਘ ਦੀ ਅਗਵਾਈ ਵਿਚ ਹੋਈ ਮੀਟਿੰਗ ਦੌਰਾਨ ਕੀਤਾ।ਗਊਸ਼ਾਲਾ ਨੂੰ ਸਹਿਯੋਗ ਦੇਣ ਲਈ ਉਨਾਂ ਐਸੋਸੀਏਸ਼ਨ ਦਾ ਧੰਨਵਾਦ ਕੀਤਾ।ਇਸ ਦੌਰਾਨ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਗਊਆਂ ਦੀ ਸਾਂਭ-ਸੰਭਾਲ ਅਤੇ ਉਨਾਂ ਦੀ ਖੁਰਾਕ ਸਬੰਧੀ ਹੋਰ ਲੋੜੀਂਦੀ ਸਹਾਇਤਾ ਕਰਨ ਦਾ ਵੀ ਵਿਸ਼ਵਾਸ ਦਵਾਇਆ।ਮੀਟਿੰਗ ਦੌਰਾਨ ਵਧੀਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਈ ਵਾਰ ਦੇਖਣ ਵਿੱਚ ਆਇਆ ਹੈ ਕਿ ਬਹੁਤ ਸਾਰੇ ਲੋਕ ਆਪਣੇ ਪਾਲਤੂ ਪਸ਼ੂਆਂ ਨੂੰ ਦਿਨ ਵੇਲੇ ਸੜਕਾਂ ਤੇ ਛੱਡ ਦਿੰਦੇ ਹਨ ਅਤੇ ਰਾਤ ਨੂੰ ਆਪਣੇ ਘਰਾਂ ਵਿੱਚ ਲੈ ਜਾਂਦੇ ਹਨ,ਉਨਾਂ ਨੇ ਅਜਿਹਾ ਕਰਨ ਵਾਲੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਸ਼ੂਆਂ ਨੂੰ ਇਸ ਤਰਾਂ ਅਵਾਰਾ ਨਾ ਛੱਡਣ ਕਿਉਂਕਿ ਇਸ ਨਾਲ ਜਿੱਥੇ ਸੜਕੀ ਦੁਰਘਟਨਾਵਾਂ ਹੁੰਦੀਆਂ ਹਨ ਉੱਥੇ ਲੋਕਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ।ਉਨਾਂ ਕਿਹਾ ਕਿ ਜੇਕਰ ਇਸ ਤਰਾਂ ਦੀ ਕੋਈ ਵੀ ਘਟਨਾ ਭਵਿੱਖ ਵਿੱਚ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਖਿਲਾਫ ਬਣਦੀ ਕਨੂੰਨੀ ਕਾਰਵਾਈ ਅਤੇ ਜੁਰਮਾਨਾ ਵੀ ਕੀਤਾ ਜਾਵੇਗਾ।ਇਸ ਮੌਕੇ ਡੀ.ਡੀ.ਪੀ.ਓ ਅਰੁਣ ਜਿੰਦਲ, ਚਾਰਾ ਐਸੋਸੀਏਸ਼ਨ ਦੇ ਨੁਮਾਇੰਦੇ ਸ਼ਾਮ ਲਾਲ, ਪ੍ਰਵੀਨ ਕੁਮਾਰ, ਸ਼ਾਮ ਲਾਲ (ਮਿੱਠੂ), ਸੁਰਿੰਦਰ ਕੁਮਾਰ, ਕੁਲਦੀਪ ਕੁਮਾਰ (ਪੱਪੀ ਗਾਂਧੀ) ਵਿਜੈ ਕੁਮਾਰ ਅਤੇ ਸਤੀਸ਼ ਕੁਮਾਰ ਆਦਿ ਹਾਜ਼ਰ ਸਨ

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply