ਫਾਜ਼ਿਲਕਾ, 12 ਮਈ (ਪੰਜਾਬ ਪੋਸਟ- ਵਿਨੀਤ ਅਰੋੜਾ) –
ਜ਼ਿਲੇ ਅੰਦਰ ਪਿਛਲੇ ਸਾਲ ਦੇ ਮੁਕਾਬਲੇ ਹੁਣ ਤੱਕ ਲਗਭਗ 9 ਫੀਸਦੀ ਮੀਟਰਕ ਟਨ ਕਣਕ ਦੀ ਖਰੀਦ ’ਚ ਵਾਧਾ ਹੋਇਆ ਹੈ ਤੇ ਲਗਭਗ 10 ਫੀਸਦੀ ਵਾਧਾ ਹੋਣ ਦਾ ਅਨੁਮਾਨ ਹੈ, ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਜ਼ਿਲੇ ਦੀਆਂ ਮੰਡੀਆਂ ਵਿੱਚ ਚੱਲ ਰਹੇ ਕਣਕ ਦੀ ਖਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਵੱਖ-ਵੱਖ ਖਰੀਦ ਏਜੰਸੀਆਂ ਅਤੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਦਿੱਤੀ। ਇਸ ਮੌਕੇ ਉਨਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਮੰਡੀਆਂ ਵਿੱਚ ਖਰੀਦ ਦੌਰਾਨ ਕਿਸਾਨਾਂ ਨੂੰ ਕਿਸੇ ਤਰਾਂ ਦੀ ਦਿਕਤ ਨਾ ਆਉਣ ਦਿੱਤੀ ਜਾਵੇ। ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਵਾਤਾਵਰਣ ਦੀ ਸੁੱਧਤਾ ਲਈ ਕਣਕ ਦੇ ਨਾੜ ਅਤੇ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲਾ ਫਾਜ਼ਿਲਕਾ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 7,34,949 ਮੀਟਿ੍ਰਕ ਟਨ ਦੀ ਆਮਦ ਹੋਈ ਹੈ। ਜਦ ਕਿ ਜ਼ਿਲੇ ਵਿਚ ਏਂਜਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਦੀ ਪ੍ਰਕਿਰਿਆ ਨਿਰਵਿਘਨ ਚੱਲ ਰਹੀ ਹੈ। ਹੁਣ ਤੱਕ ਜ਼ਿਲੇ ਵਿੱਚ 1118 ਕਰੋੜ 4 ਲੱਖ ਰੁਪਏ ਦੀ ਅਦਾਇਗੀ ਲਈ ਰਕਮ ਬੈਂਕਾਂ ਨੂੰ ਭੇਜ ਦਿੱਤੀ ਗਈ ਹੈ ਜੋ ਕਿ ਅੱਗੋਂ ਇਹ ਰਕਮ ਸਬੰਧਤ ਆੜਤੀਆਂ ਦੇ ਖਾਤਿਆਂ ਵਿਚ ਜਮਾ ਹੋਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲੇ ਦੀਆਂ ਸਮੂਹ ਅਨਾਜ ਮੰਡੀਆਂ ਵਿਚ 7, 34, 596 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ ਖਰੀਦ ਦਾ ਕੰਮ ਨਿਰਵਿਘਨ ਜਾਰੀ ਹੈ। ਬੀਤੀ ਸ਼ਾਮ ਤੱਕ ਪਨਗ੍ਰੇਨ ਵੱਲੋਂ 131840 ਮੀਟਿ੍ਰਕ ਟਨ, ਮਾਰਕਫੈਡ ਵੱਲੋਂ 177298 ਮੀਟਿ੍ਰਕ ਟਨ, ਪਨਸਪ ਵੱਲੋਂ 136918 ਮੀਟਿ੍ਰਕ ਟਨ, ਵੇਅਰਹਾਉਸ ਵੱਲੋਂ 92784 ਮੀਟਿ੍ਰਕ ਟਨ, ਪੰਜਾਬ ਐਗਰੋ ਵੱਲੋਂ 66633 ਮੀਟਿ੍ਰਕ ਟਨ, ਐਫ.ਸੀ.ਆਈ. ਵੱਲੋਂ 129118 ਮੀਟਿ੍ਰਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਲਿਫਟਿੰਗ ਲਈ 72 ਘੰਟੇ ਦੀ ਸਮਾਂ ਸੀਮਾ ਤੈਅ ਕੀਤੀ ਗਈ ਹੈ, ਜਿਸ ਅਨੁਸਾਰ ਕਣਕ ਦੀ ਮੰਡੀਆਂ ਵਿਚੋਂ ਲਿਫਟਿੰਗ ਵੀ ਹੋ ਰਹੀ ਹੈ। ਉਨਾਂ ਨੇ ਜ਼ਿਲੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ।
Check Also
ਖਾਲਸਾ ਕਾਲਜ ਨਰਸਿੰਗ ਦੇ ਵਿਦਿਆਰਥੀਆਂ ਨੇ ਫਲਾਵਰ ਸ਼ੋਅ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਦੇ ਵਿਦਿਆਰਥੀਆਂ ਨੇ ਖ਼ਾਲਸਾ …
Punjab Post Daily Online Newspaper & Print Media