Thursday, October 15, 2026

ਤੀਜੀ ਪਾਤਸ਼ਾਹੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਬਠਿੰਡਾ, 11 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – PPN1205201708ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਜਗਜੀਤ ਸਿੰਘ ਮੱਕੜ ਦੇ ਗ੍ਰਹਿ ਵਿਖੇ ਉਨਾਂ ਦੇ ਪੁੱਤਰ ਦੇ ਜਨਮ ਦਿਨ ਮੌਕੇ ਅਯੋਜਿਤ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤੇ ਗਏ।ਬੀਬੀ ਨਰਿੰਦਰਜੀਤ ਕੌਰ, ਅਮਰਜੀਤ ਸਿੰਘ, ਗੂੁਰਦਰਸ਼ਨ ਸਿੰਘ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।ਇਨਾਂ ਤੋਂ ਇਲਾਵਾ ਪ੍ਰਧਾਨ ਜਰਨੈਲ ਸਿੰਘ, ਰਾਕੇਸ਼ ਸਿੰਘ, ਦਿਲਬਾਗ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਭੋਲਾ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਦਿਲਜੀਤ ਸਿੰਘ, ਗੁਰਦਰਸ਼ਨ ਸਿੰਘ, ਕੇਵਲ ਸਿੰਘ, ਹਰਜਿੰਦਰ ਸਿੰਘ, ਰਾਗੀ ਕਿਸ਼ਨ ਸਿੰਘ ਆਦਿ ਮੈਂਬਰਾਂ ਵਲੋਂ ਭਾਗ ਲਿਆ ਗਿਆ।ਸੁਸਾਇਟੀ ਮੈਂਬਰਾਂ ਵਲੋਂ ਜਨਮ ਦਿਨ ਵਾਲੇ ਬੱਚੇ ਨੂੰ ਗੁਰੂ ਦੀ ਬਖ਼ਸ਼ਿਸ਼ ਸਿਰੋਪਾਓ ਅਤੇ ਸਨਮਾਨ ਚਿੰਨ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸਨਮਾਨਤ ਕੀਤਾ ਗਿਆ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …

Leave a Reply