Wednesday, September 9, 2026

ਸਿਕਲੀਗਰ ਸਿੱਖਾਂ ‘ਤੇ ਅਣ-ਮਨੁੱਖੀ ਤਸ਼ੱਦਦ ਕਰ ਰਹੀ ਹੈ ਮੱਧ ਪ੍ਰਦੇਸ਼ ਸਰਕਾਰ – ਜਥੇਦਾਰ

ਅੰਮ੍ਰਿਤਸਰ, 12 ਮਈ (ਪੰਜਾਬ ਪੋਸਟ ਗੁਰਪ੍ਰੀਤ ਸਿੰਘ)- Giani-Gurbachan-Singh1ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਸਿਕਲੀਗਰ ਸਿੱਖਾਂ ਉਪਰ ਹੋ ਰਹੇ ਅੱਤਿਆਚਾਰ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਮੱਧ ਪ੍ਰਦੇਸ਼ ਵਿਚ ਰਹਿ ਰਹੇ ਸਿਕਲੀਗਰ ਸਿੱਖਾਂ ਦੀ ਅਬਾਦੀ ਨਾ-ਮਾਤਰ ਹੋਣ ਦੇ ਬਾਵਜੂਦ ਉਨ੍ਹਾਂ ਵੱਲੋਂ ਸਿੱਖੀ ਸਰੂਪ ਵਿਚ ਤਿਆਰ-ਬਰ-ਤਿਆਰ ਰਹਿਣ ਕਰਕੇ ਸਥਾਨਿਕ ਸਰਕਾਰ ਉਨ੍ਹਾਂ ਨੂੰ ਗੈਰ-ਕਾਨੂੰਨੀ ਹਥਿਆਰਾਂ ਦੇ ਤਸਕਰ ਕਹਿ ਕੇ ਉਨ੍ਹਾਂ ਉਪਰ ਅਣ-ਮਨੁੱਖੀ ਤਸ਼ੱਦਦ ਤੇ ਅਤਿਆਚਾਰ ਕਰ ਰਹੀ ਹੈ, ਜੋ ਕਿ ਅਤਿ ਨਿੰਦਣਯੋਗ ਹੈ।
ਪਿਛਲੀ ਦਿਨੀ ਮੱਧ-ਪ੍ਰਦੇਸ਼ ਦੀ ਪੁਲਿਸ ਵੱਲੋਂ ਬੁਰਹਾਨਪੁਰ ਜ਼ਿਲ੍ਹੇ ਦੇ ਪਿੰਡ ਪਜੌਰੀ ਦੇ ਸਿਕਲੀਗਰ ਸਿੱਖਾਂ ਨੂੰ ਖਾਸ ਤੌਰ ‘ਤੇ ਤੰਗ ਪਰੇਸ਼ਾਨ ਕੀਤਾ ਗਿਆ ਅਤੇ ਪੁਲਿਸ ਵੱਲੋਂ ਜਿਥੇ ਵੀ ਦਸਤਾਰਧਾਰੀ ਜਾਂ ਕੋਈ ਸਿੱਖੀ ਸਰੂਪ ਵਿਚ ਨਜਰ ਆਇਆ ਤਾਂ ਉਸ ਨੂੰ ਹਿਰਾਸਤ ਵਿਚ ਲੈ ਕੇ ਉਸ ਦੀ ਕੁੱਟਮਾਰ ਕਰਕੇ ਉਨ੍ਹਾਂ ਉਪਰ ਅਣ-ਮਨੁੱਖੀ ਅਤਿਆਚਾਰ ਕਰਦਿਆਂ ਜ਼ਬਰਨ ਧਰਮ ਤਬਦੀਲ ਕਰਨ ਦਾ ਦਬਾਅ ਬਣਾਇਆ ਜਾ ਰਿਹਾ ਹੈ।ਜਿਸ ਕਰਕੇ ਓਥੇ ਵੱਸਦੇ ਸਮੁੱਚੇ ਸਿਕਲੀਗਰ ਸਿੱਖਾਂ ਵਿਚ ਇੱਕ ਡਰ ਦਾ ਮਾਹੋਲ ਪੈਦਾ ਹੋ ਗਿਆ ਹੈ ਅਤੇ ਉਹ ਆਪਣੇ ਜਾਨ-ਮਾਲ ਦੀ ਰਾਖੀ ਖਾਤਰ ਜ਼ਬਰਨ ਆਪਣਾ ਧਰਮ ਪਰਿਵਰਤਨ ਕਰਨ ਲਈ ਮਜ਼ਬੂਰ ਹੋ ਰਹੇ ਹਨ।ਜੇਕਰ ਸਰਕਾਰ ਵੱਲੋਂ ਇਸ ਅਤਿ-ਨਿੰਦਣਯੋਗ ਘਿਨਾਉਣੀ ਕਾਰਵਾਈ ਉਪਰ ਰੋਕ ਲਗਾਉਂਦਿਆਂ ਦੋਸ਼ੀ ਪੁਲਿਸ ਅਫਸਰਾਂ ਤੇ ਕਰਮਚਾਰੀਆਂ ਖਿਲਾਫ ਕਾਰਵਾਈ ਨਾ ਕੀਤੀ ਤਾਂ ਇਸਦੇ ਭਿਆਨਕ ਸਿੱਟੇ ਵੀ ਨਿਕਲ ਸਕਦੇ ਹਨ।ਜਿਸ ਦੀ ਜਿੰਮੇਵਾਰੀ ਮੁਕੰਮਲ ਰੂਪ ਵਿਚ ਸਥਾਨਿਕ ਸਰਕਾਰ ਦੇ ਸਿਰ ਹੋਵੇਗੀ।
ਉਕਤ ਮਾਮਲੇ ਸਬੰਧੀ ਸਿੱਖ ਪੰਥ ਦੀ ਨੁਮਾਇੰਦਾ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਠਿਤ ਕੀਤੀ ਗਈ ਸਬ-ਕਮੇਟੀ ਸਬੰਧੀ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ (ਛੱਤੀਸਗੜ੍ਹ), ਪ੍ਰਦੇਸ਼ ਵਿਚਲੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਧਾਰਮਿਕ ਜਥੇਬੰਦੀਆਂ ਨੂੰ ਪੁਰਜੋਰ ਅਪੀਲ ਕੀਤੀ ਕਿ ਉਹ ਸਬ-ਕਮੇਟੀ ਨਾਲ ਰਾਬਤਾ ਕਾਇਮ ਕਰਕੇ ਮੱਧ-ਪ੍ਰਦੇਸ਼ ਵਿਚ ਵੱਸਦੇ ਸਮੂਹ ਸਿਕਲੀਗਰ ਸਿੱਖਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਸਥਾਨਿਕ ਸਰਕਾਰ ਨਾਲ ਸੰਪਰਕ ਕਾਇਮ ਕਰਕੇ ਲੋੜੀਂਦੀ ਕਾਰਵਾਈ ਕਰਵਾਵੇੇ ਤਾਂ ਜੋ ਸਿਕਲੀਗਰ ਭਾਈਚਾਰੇ ਅੰਦਰ ਕਿਸੇ ਕਿਸਮ ਦਾ ਕੋਈ ਡਰ ਵਾਲਾ ਮਾਹੋਲ ਨਾ ਉਪਜੇ ਅਤੇ ਨਾ ਹੀ ਕੋਈ ਅਣ-ਸੁਖਾਵੀ ਘਟਨਾ ਵਾਪਰੇ।
ਜਥੇਦਾਰ ਨੇ ਕੱਲ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਭੋਲੂਪੁਰ, ਨੇੜੇ ਝਾਬੇਵਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਬਾਰ-ਬਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਪ੍ਰਤੀ ਆਦੇਸ਼ ਕਰਨ ਦੇ ਬਾਵਜੂਦ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਦੀ ਅਣਗਹਿਲੀ ਕਾਰਣ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ।ਉਨ੍ਹਾਂ ਇਹ ਵੀ ਕਿਹਾ ਕਿ ਛੇਤੀ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ-ਸਤਿਕਾਰ ਅਤੇ ਪੰਥ ਵਿਚ ਪੈਦਾ ਹੋ ਰਹੀਆਂ ਦੁਬਿਧਾਵਾਂ ਦੇ ਹੱਲ ਲਈ ਸ਼੍ਰੋਮਣੀ ਗੁ: ਪ੍ਰ: ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਰਹਿਨੁਮਾਈ ਹੇਠ ਵੱਧੇ ਪੱਧਰ ‘ਤੇ ਇਕੱਤਰਤਾ ਬੁਲਾਈ ਜਾ ਰਹੀ ਹੈ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ

ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …

Leave a Reply