Wednesday, November 25, 2026

‘ਹਾਦਸਿਆਂ ਦੀ ਰੋਕੋ ਰਫ਼ਤਾਰ’ ਬਾਰੇ ਭਾਸ਼ਣ ਅਯੋਜਿਤ

ਬਠਿੰਡਾ, 13 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- PPN1305201703ਇੱਕ ਹਿੰਦੀ ਅਖਬਾਰ ਅਤੇ ਟੀ.ਐਸ.ਪੀ ਦੁਆਰਾ ਆਯੋਜਿਤ ਕੀਤੇ ਜਾ ਰਹੇ ਟ੍ਰੈਫ਼ਿਕ ਜਾਗਰੂਕਤਾ ਦਾ ਅਭਿਆਨ ‘ਹਾਦਸਿਆਂ ਦੀ ਰੋਕੋ ਰਫ਼ਤਾਰ’ ਤਹਿਤ ਸੰਤ ਕਬੀਰ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਵਿੱਚ ਸੇਫਟੀ ਨਿਯਮਾਂ ’ਤੇੇ ਭਾਸ਼ਨ ਪ੍ਰਤੀਯੋਗਤਾ ਕਰਵਾਈ ਗਈ।ਇਸ ਮੌਕੇ ਜਿਲਾ ਟ੍ਰੈਫਿਕ ਇੰਚਾਰਜ ਹੈਡ ਕਾਂਸਟੇਬਲ ਹਾਕਮ ਸਿੰਘ ਨੇ ਟਰੈਫਿਕ ਚਿੰਨ੍ਹਾਂ ਬਾਰੇ ਬੱਚਿਆਂ ਨੂੰ ਸਮਝਾਇਆ ਤੇ ਟ੍ਰੈਫ਼ਿਕ ਨਿਯਮਾਂ ਦਾ ਪਾਲਣ ਕਰਨ ਲਈ ਕਿਹਾ।ਉਨਾਂ ਕਿਹਾ ਕਿ ਕਿਸੇ ਵੀ ਗੱਡੀ ਨੂੰ ਓਵਰਟੇਕ ਨਹੀ ਕਰਨਾ ਚਾਹੀਦਾ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ ਕੀਮਤਾਂ ਦੇ ਬਾਰੇ ਵੀ ਦੱਸਿਆ।ਸਕੂਲ ਦੇ ਮੈਨੇਜਿੰਗ ਡਾਇਰੈਕਟਰ ਪ੍ਰੋ: ਐਮ.ਐਲ ਅਰੋੜਾ ਅਤੇ ਪ੍ਰਿੰਸੀਪਲ ਮੈਡਮ ਅੰਜੂ ਡੋਗਰਾ ਨੇ ਹਾਕਮ ਸਿੰਘ ਨੂੰ ਸਨਮਾਨਿਤ ਕੀਤਾ। ਇਸ ਮੌਕੇ ’ਤੇ ਸਕੂਲ ਦੇ ਵਾਈਸ ਪ੍ਰਿੰਸੀਪਲ ਮੈਡਮ ਕੁਲਵੰਤ ਕੌਰ ਜੇ.ਐਸ.ਸੰਧੂ, ਮੈਡਮ ਰੀਤੂ, ਮੈਡਮ ਕੁਸਮ ਅਤੇ ਮੈਡਮ ਅਨੀਸ਼ ਆਦਿ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply