ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)-
ਚੀਫ ਖਾਲਸਾ ਦੀਵਾਨ ਦਿੱਲੀ ਲੋਕਲ ਕਮੇਟੀ ਦੇ ਪ੍ਰਧਾਨ ਜਸਪਾਲ ਸਿੰਘ ਦੇ ਦਿਹਾਂਤ ‘ਤੇ ਚੀਫ਼ ਖਾਲਸਾ ਦੀਵਾਨ ਦੇ ਅਹੁਦੇਦਾਰਾਂ ਵਲੋਂ ਅਫਸੋਸ ਦਾ ਪ੍ਰਗਟਾਵਾ ਕੀਤਾ ਗਿਆ।ਉਹਨਾਂ ਗੁਰੂਦੁਆਰਾ ਸ੍ਰੀ ਕਲਗੀਧਰ ਸਾਹਿਬ ਚੀਫ ਖਾਲਸਾ ਦੀਵਾਨ ਵਿਖੇ ਸੰਸਾਰ ਤੋਂ ਵਿਛੜੀ ਆਤਮਾ ਦੀ ਸ਼ਾਂਤੀ ਤੇ ਪਿਛੋਂ ਪਰਿਵਾਰ ਨੁੰ ਭਾਣਾ ਮੰਨਣ ਦਾ ਬਲ ਬੱਖਸ਼ਣ ਦੀ ਗੁਰੂ ਚਰਨਾਂ ਵਿਚ ਅਰਦਾਸ ਕੀਤੀ।ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਸੰਨ 1975 ਤੋਂ ਚੀਫ ਖਾਲਸਾ ਦੀਵਾਨ ਨਾਲ ਜੁੜੇ ਜਸਪਾਲ ਸਿੰਘ ਇਕ ਨੇਕਦਿਲ, ਲੋੜਵੰਦਾਂ ਦੀ ਮਦਦ ਕਰਨ ਵਾਲੇ ਤੇ ਗੁਰੂ ਘਰ ਦੀ ਸੇਵਾ ਕਰਨ ਵਾਲੇ ਇਨਸਾਨ ਸਨ।ਦਿੱਲੀ ਵਿਖੇ ਚੀਫ ਖਾਲਸਾ ਦੀਵਾਨ ਪ੍ਰਤੀ ਨਿਭਾਈਆਂ ਆਪਣੀਆਂ ਜਿੰਮੇਦਾਰੀਆਂ ਤੇ ਸੇਵਾਵਾਂ ਲਈ ਉਹ ਹਮੇਸ਼ਾ ਯਾਦ ਰੱਖੇ ਜਾਣਗੇ।ਜਸਪਾਲ ਸਿੰਘ ਦਾ ਸਦੀਵੀ ਵਿਛੋੜਾ ਪਰਿਵਾਰ ਤੇ ਚੀਫ ਖਾਲਸਾ ਦੀਵਾਨ ਲਈ ਬਹੁਤ ਹੀ ਦੁੱਖਦਾਈ ਅਤੇ ਕਦੇ ਨਾ ਪੂਰਾ ਹੌਣ ਵਾਲਾ ਘਾਟਾ ਹੈ।ਇਸ ਮੌਕੇ ਉਪ ਪ੍ਰਧਾਨ ਧੰਨਰਾਜ ਸਿੰਘ, ਆਨਰੇਰੀ ਸੱਕਤਰ ਨਰਿੰਦਰ ਸਿੰਘ ਖੁਰਾਣਾ, ਚਰਨਜੀਤ ਸਿੰਘ ਕੋਠੀ ਵਾਲੇ, ਹਰਜੀਤ ਸਿੰਘ, ਇੰਜੀ. ਜਸਪਾਲ ਸਿੰਘ ਤੇ ਹੋਰ ਸ਼ਖਸੀਅਤਾਂ ਹਾਜਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media