Wednesday, October 14, 2026

ਯੂਨਾਈਟਿਡ ਨੈਸ਼ਨਲ ‘ਗਲੋਬਲ ਸੜਕ ਸੁਰੱਖਿਆ ਸਪਤਾਹ’ ਮਨਾਇਆ

ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- PPN1305201707ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਕਮਿਸ਼ਨਰ ਪੁਲਿਸ  ਦੇ ਨਿਰਦੇਸ਼ਾ ਅਨੁਸਾਰ ਅਤੇ ਗੁਰਚਰਨ ਸਿਘ ਏ.ਡੀ.ਸੀ.ਪੀ ਟਰੈਫਿਕ, ਮਹਿੰਦਰ ਸਿੰਘ ਏ.ਸੀ.ਪੀ ਟਰੈਫਿਕ ਦੀ ਯੋਗ ਅਗਵਾਈ ਹੇਠ ਯੂਨਾਈਟਿਡ ਨੈਸ਼ਨਲ ‘ਗਲੋਬਲ ਸੜਕ ਸੁਰੱਖਿਆ ਸਪਤਾਹ’ ਦੇ ਪੰਜਵੇਂ ਦਿਨ ਟਰੈਫਿਕ ਐਜੂਕੇਸ਼ਨ ਸੈਲ ਵੱਲੋਂ ਸੀਨੀਅਰ ਸਕੈਂਡਰੀ ਸਕੂਲ ਸੜਕੀਆਂ ਮਾਲ ਰੋਡ ਵਿਖੇ ਸੈਮੀਨਾਰ ਲਗਾਇਆ ਗਿਆ।ਜਿਸ ਵਿੱਚ ਐਸ.ਆਈ ਪਰਮਜੀਤ ਸਿੰਘ, ਐਚ.ਸੀ ਸਲਵੰਤ ਸਿੰਘ, ਐਚ.ਸੀ ਕੰਵਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੜਕ ਉੱਪਰ ਚੱਲਣ ਦੇ ਨਿਯਮਾਂ ਅਤੇ ਕਾਨੂੰਨ ਪ੍ਰਤੀ ਜਾਗਰੂਕ ਕਰਵਾਇਆ ਅਤੇ ਸੜਕ ਹਾਦਸਿਆਂ ਤੋਂ ਕਿਵੇਂ ਬਚਾਅ ਕੀਤਾ ਜਾਵੇ ਬਾਰੇ ਵੀ ਜਾਗਰੂਕ ਕੀਤਾ ਅਤੇ ਬੱਚਿਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜੁਆਬ ਦਿੱਤੇ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਤੇਜ ਗਤੀ ਕਾਰਨ ਹੋ ਰਹੇ ਹਾਦਸਿਆਂ ਤੋਂ ਬਚਣ ਲਈ ਗੱਡੀ ਦੀ ਸਪੀਡ ਕੰਟਰੋਲ ਵਿਚ ਰੱਖ ਕੇ ਚਲਾਉਣ ਲਈ ਦੱਸਿਆ ਗਿਆ।ਇਸ ਤੋਂ ਇਲਾਵਾ ਏ.ਐਸ.ਆਈ ਜੋਤੀ ਸ਼ਰਮਾ ਨੇ ਪੰਜਾਬ ਪੁਲਿਸ ਵੱਲੋਂ ਲੜਕੀਆਂ ਲਈ ਜਾਰੀ ਐਪ ‘ਸ਼ਕਤੀ ਪੰਜਾਬ ਪੁਲਿਸ ਐਪ’ ਬਾਰੇ ਲੜਕੀਆਂ ਨੂੰ ਜਾਗਰੂਕ ਕੀਤਾ।

Check Also

ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …

Leave a Reply