ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ‘ਮਦਰ ਡੇ’ ਮਨਾਇਆ ਗਿਆ।ਇਸ ਦਿਨ ਸਕੂਲ ਦੇ ਵਿਦਿਆਰਥੀਆਂ ਦੀਆਂ ਮਾਵਾਂ ਨੂੰ ਉਚੇਚੇ ਤੌਰ ਤੇ ਸੱਦਿਆ ਗਿਆ।ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੱਚਿਆਂ ਦੀਆਂ ਮਾਵਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਖੇਡਾਂ ਖਿਡਾਈਆਂ ਗਈਆਂ ਅਤੇ ਡਾਂਸ ਤੇ ਮਾਡਲਿੰਗ ਕਰਵਾਈ ਗਈ।ਸਕੂਲ ਦੇ ਮੈਂਬਰ ਇੰਚਾਰਜ਼ ਸੁਰਜੀਤ ਸਿੰਘ, ਇੰਜੀ. ਨਵਦੀਪ ਸਿੰਘ ਤੇ ਰਣਦੀਪ ਸਿੰਘ ਸਮਾਰੋਹ ਦੌਰਾਨ ਮੌਜੂਦ ਰਹੇ।ਪ੍ਰਿੰਸੀਪਲ ਸ੍ਰੀਮਤੀ ਅਮਰਜੀਤ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media