ਅੰਮ੍ਰਿਤਸਰ, 13 ਮਈ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) –
ਸਥਾਨਕ ਅਜੀਤ ਨਗਰ ਵਾਸੀ ਗੁਰੂ ਘਰ ਦੇ ਅਨਿਨ ਸ਼ਰਧਾਲੂ ਬਾਵਾ ਗੁਰਦੀਪ ਸਿੰਘ ਤੇ ਬੀਬੀ ਸੁਰਿੰਦਰਜੀਤ ਕੌਰ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਬੀਤੇ ਦਿਨੀਂ ਸੋਨੇ ਦੀ ਝਾਲ ਵਾਲੇ ਸੁਨਹਿਰੀ ਪੱਤਰੇ ਅਤੇ ਚੌਰ ਸਾਹਿਬ ਦੀ ਸੇਵਾ ਕਰਾਈ ਗਈ।ਸੁਨਹਿਰੀ ਪੱਤਰੇ ਉਪਰ ‘ਮੂਲ ਮੰਤਰ’ ਅਤੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਉਕਰਿਆ ਹੋਇਆ ਹੈ। ਸ਼ਰਧਾਲੂ ਪਰਿਵਾਰ ਵੱਲੋਂ ਇਹ ਸੇਵਾ ਆਪਣੇ ਬਜੁੱਰਗਾਂ ਬਾਵਾ ਚਾਨਣ ਸਿੰਘ ਅਤੇ ਮਾਤਾ ਹਰਬੰਸ ਕੌਰ ਦੀ ਯਾਦ ਵਿਚ ਕਰਵਾਈ ਗਈ ਹੈ।
ਇਸ ਮੌਕੇ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਗੁਰੂ ਘਰ ਦੇ ਸ਼ਰਧਾਲੂ ਬਾਵਾ ਗੁਰਦੀਪ ਸਿੰਘ ਅਤੇ ਬੀਬੀ ਸੁਰਿੰਦਰਜੀਤ ਕੌਰ ਦੇ ਪਰਿਵਾਰ ਵੱਲੋਂ ਪਹਿਲਾਂ ਵੀ ਗੁਰੂ ਘਰ ਪ੍ਰਤੀ ਅਥਾਹ ਸ਼ਰਧਾ ਰੱਖਦਿਆਂ ਦੋ ਸੁਨਹਿਰੀ ਪੱਤਰਿਆਂ ਦੀ ਸੇਵਾ ਕਰਵਾਈ ਗਈ ਸੀ।ਸ਼੍ਰੋਮਣੀ ਕਮੇਟੀ ਦੇ ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਵੱਲੋਂ ਸ਼ਰਧਾਲੂ ਪਰਿਵਾਰ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੀਤ ਸਕੱਤਰ ਸਕੱਤਰ ਸਿੰਘ, ਸਾਬਕਾ ਸਕੱਤਰ ਸਤਬੀਰ ਸਿੰਘ, ਮੀਤ ਮੈਨੇਜਰ ਗੁਰਪ੍ਰੀਤ ਸਿੰਘ ਅਤੇ ਹੋਰ ਹਾਜ਼ਰ ਸਨ।
Check Also
ਸੀ.ਐਮ ਦੀ ਯੋਗਸ਼ਾਲਾ ਅਧੀਨ 21 ਜੂਨ ਨੂੰ ਮਨਾਇਆ ਜਾਵੇਗਾ ਅੰਤਰਰਾਸ਼ਟਰੀ ਯੋਗ ਦਿਵਸ – ਵਧੀਕ ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਜਗਦੀਪ ਸਿੰਘ) – ਪੰਜਾਬ ਸਰਕਾਰ ਦੀ ਸਿਹਤ ਯੋਜਨਾ “ਸੀ.ਐਮ ਦੀ ਯੋਗਸ਼ਾਲਾ” ਤਹਿਤ …
Punjab Post Daily Online Newspaper & Print Media