Monday, August 31, 2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ ਮਦਰ-ਡੇਅ ਮਨਾਇਆ

 ਧੂਰੀ, 13 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ ਪਿ੍ਰੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਜੀ ਦੀ ਅਗੁਵਾਈ ਵਿੱਚ ‘ਮਦਰ-ਡੇਅ’ ਮਨਾਇਆ ਗਿਆ।ਜਿਸ ਵਿੱਚ ਛੇਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਕਵਿਤਾਵਾਂ, ਗੀਤ ਅਤੇ ਭਾਸ਼ਣ ਮੁਕਾਬਲਿਆਂ ਵਿੱਚ ਹਿੱਸਾ ਲਿਆ।ਸਟੇਜ਼ ਦਾ ਸੰਚਾਲਨ ਕਰ ਰਹੇ ਮੈਡਮ ਨਵਦੀਪ ਰਾਣੀ ਨੇ ਦੱਸਿਆ ਕਿ ਮਾਂ ਦਾ ਦਰਜ਼ਾ ਪਰਮਾਤਮਾ ਤੋਂ ਉੱਪਰ ਹੈ, ਮਾਂ ਵਰਗਾ ਰਿਸ਼ਤਾ ਸਾਨੂੰ ਦੁਨੀਆਂ ਵਿੱਚ ਹੋਰ ਕਿਤੇ ਨਹੀਂ ਮਿਲਦਾ।ਇੱਕ ਮਾਂ ਹੀ ਹੈ ਜੋ ਸਾਨੂੰ ਦੁਨੀਆਂ ਵਿੱਚ ਲੈ ਕੇ ਆਉਂਦੀ ਹੈ ਅਤੇ ਹਰ ਦੁੱਖ ਨੂੰ ਸਹਿੰਦੀ ਹੋਈ ਹਰ ਸੁੱਖ ਪ੍ਰਦਾਨ ਕਰਦੀ ਹੈ।ਇਸ ਲਈ ਸਾਨੂੰ ਕਦੇ ਵੀ ਮਾਂ ਦੀਆਂ ਭਾਵਨਾਵਾਂ ਨੂੰ ਠੇਸ ਨਹੀਂ ਪਹੁੰਚਾਉਣੀ ਚਾਹੀਦੀ।ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਜਿੰਦਗੀ ਵਿੱਚ ਹਮੇਸ਼ਾਂ ਹੀ ਮਾਪਿਆਂ ਦਾ ਆਦਰ ਸਤਿਕਾਰ ਕਰਨ ਦੀ ਪ੍ਰੇਰਨਾ ਵੀ ਦਿੱਤੀ ਅਤੇ ਇੱਕ ਕਵਿਤਾ ਸੁਣਾ ਕੇ ਜ਼ਿੰਦਗੀ ਵਿੱਚ ਮਾਂ ਦੀ ਅਹਿਮੀਅਤ ਤੋਂ ਜਾਣੂ ਕਰਵਾਇਆ। ਅੰਤ ਵਿੱਚ ਸਕੂਲ ਪ੍ਰਿੰਸੀਪਲ ਨੇ ਇਸ ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ।ਇਸ ਮੌਕੇ ਸੰਗੀਤਾ ਰਾਣੀ, ਰਣਦੀਪ ਕੌਰ, ਪੂਨਮ ਜਿੰਦਲ, ਦਿਲਪ੍ਰੀਤ ਸਿੰਘ, ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …

Leave a Reply