Thursday, September 10, 2026

ਵਪਾਰ ਮੰਡਲ ਦਾ ਵਫ਼ਦ ਪੁਲਿਸ ਅਧਿਕਾਰੀਆਂ ਨੂੰ ਮਿਲਿਆ 

PPN280608
ਫਾਜਿਲਕਾ,  28  ਜੂਨ (ਵਿਨੀਤ ਅਰੋੜਾ) –  ਸ਼ਹਿਰ ‘ਚ ਵਿਗੜ ਰਹੀ ਕਾਨੂੰਨ ਵਿਵਸਥਾ ਤੇ ਰੋਜ਼ਾਨਾ ਚੋਰੀ ਦੀਆਂ ਹੋ ਰਹੀਆਂ ਵਾਰਦਾਤਾਂ ਨੂੰ ਲੈ ਕੇ ਵਪਾਰ ਮੰਡਲ ਦੇ ਪ੍ਰਧਾਨ ਅਸ਼ੋਕ ਗੁਲਬੱਧਰ ਦੀ ਪ੍ਰਧਾਨਗੀ ਹੇਠ ਇਕ ਵਫ਼ਦ ਡੀ.ਐੱਸ.ਪੀ. ਫ਼ਾਜ਼ਿਲਕਾ ਤੇ ਐਸ.ਐੱਚ.ਓ. ਸਿਟੀ ਨੂੰ ਮਿਲਿਆ ਤੇ ਆਪਣੀਆਂ ਸਮੱਸਿਆਵਾਂ ਪ੍ਰਤੀ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਗੁਲਬੱਧਰ ਨੇ ਸ਼ਹਿਰ ਵਿਚ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਵਪਾਰੀਆਂ ਅਤੇ ਦੁਕਾਨਦਾਰਾਂ ਵਿਚ ਅਸੁਰੱਖਿਅਤ ਦੀ ਭਾਵਨਾ ਪਾਈ ਜਾ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੁਲਿਸ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏ। ਪਾਰੀਆਂ ਦੀ ਮੁਸ਼ਕਲਾਂ ਸੁਣਨ ਉਪਰੰਤ ਡੀ.ਐੱਸ.ਪੀ. ਮਨਜੀਤ ਸਿੰਘ ਨੇ ਕਿਹਾ ਕਿ ਚੋਰੀ ਦੀਆਂ ਵਾਰਦਾਤਾਂ ‘ਤੇ ਰੋਕ ਲਗਾਉਣ ਲਈ ਗਸ਼ਤ ਵਧਾਈ ਜਾਵੇਗੀ। ਇਸ ਮੌਕੇ ਸਤੀਸ਼ ਧੀਂਗੜਾ, ਦੀਨਾਨੰਦ ਸਚਦੇਵਾ, ਮੋਹਨ ਸਰੂਪ ਬਿਦਾਨੀ, ਕ੍ਰਿਸ਼ਨ ਜਸੂਜਾ, ਸੁਭਾਸ਼ ਚਲਾਣਾ, ਚਿਮਨ ਗਿਲੋਹਤਰ, ਲਵਲੀ ਕਾਠਪਾਲ, ਜਲੇਸ਼ ਠਠਈ, ਬਿੰਟੂ ਸਚਦੇਵਾ, ਰਾਮ ਪ੍ਰਕਾਸ਼ ਕਟਾਰੀਆ ਆਦਿ ਹਾਜ਼ਰ ਸਨ।

Check Also

ਖ਼ਾਲਸਾ ਯੂਨੀਵਰਸਿਟੀ ਵੱਲੋਂ ਅਧਿਆਪਕ ਦਿਵਸ ਦੇ ਸਬੰਧ ’ਚ ਵਿਸ਼ੇਸ਼ ਭਾਸ਼ਣ ਕਰਵਾਇਆ

ਰਾਜਬੀਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 8 ਸਤੰਬਰ (ਸੁਖਬੀਰ ਸਿੰਘ ਖੂਰਮਣੀਆਂ) – …

Leave a Reply