Wednesday, July 22, 2026

ਜਥੇਦਾਰ ਭਾਟੀਆ ਨੇ ਕੈਂਸਰ ਪੀੜਿਤ ਪਰਿਵਾਰਾਂ ਨੂੰ ਦਿੱਤੀ 20-20 ਹਜ਼ਾਰ ਦੀ ਮਾਲੀ ਮਦਦ

ਪੱਟੀ, 12 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਢਿੱਲੋਂ) – PPN1405201709ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਕੈਂਸਰ ਪੀੜਿਤ ਪਰਿਵਾਰਾਂ ਦੀ ਮਾਲੀ ਮਦਦ ਕਰਦੇ 20-20 ਹਜ਼ਾਰ ਰੁਪਏ ਦੇ ਚੈਕ ਦਿੱਤੇ। ਇਸ ਮੌਕੇ ਜਥੇ: ਭਾਟੀਆ ਨੇ ਕਿਹਾ ਕਿ ਸ੍ਰੋਮਣੀ ਕਮੇਟੀ ਵਲੋਂ ਦਰਸ਼ਨ ਕੌਰ ਮਰਹਾਣਾ, ਹਰਭਜਨ ਕੌਰ ਦਦੇਹਰ ਸਾਹਿਬ, ਗੁਰਮੇਜ਼ ਸਿੰਘ ਅਤੇ ਸ਼ਮਿੰਦਰ ਕੌਰ ਮਰੀਜ਼ਾਂ ਦੇ ਇਲਾਜ਼ ਲਈ 20-20 ਹਜ਼ਾਰ ਰੁਪਏ ਮਾਲੀ ਮਦਦ ਦਿੱਤੀ ਗਈ।ਉਨਾਂ ਕਿਹਾ ਕਿ ਹੁਣ ਤੱਕ 2 ਕਰੋੜ ਰੁਪਏ ਤੋ ਵੱਧ ਰਾਸ਼ੀ ਪੱਟੀ ਹਲਕੇ ਦੇ ਕੈਂਸਰ ਪੀੜਿਤ ਪਰਿਵਾਰਾਂ ਨੂੰ ਵੰਡੀ ਜਾ ਚੁੱਕੀ ਹੈ। ਇਸ ਮੌਕੇ ਰਜਿੰਦਰ ਕੇ. ਪੀ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਕੰਵਲਜੀਤ ਸਿੰਘ, ਗਿਆਨ ਸਿੰਘ, ਪਿ੍ਰੰ: ਸੁੱਖਾ ਸਿੰਘ, ਹੀਰਾ ਸਿੰਘ ਆਦਿ ਹਾਜ਼ਰ ਸਨ।

Check Also

ਕੈਬਨਿਟ ਮੰਤਰੀ ਈ.ਟੀ.ਓ ਨੇ ਰੱਖਿਆ ਕਾਲੇਕੇ-ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ਼ ਦਾ ਨੀਂਹ ਪੱਥਰ

ਅੰਮ੍ਰਿਤਸਰ, 21 ਜੁਲਾਈ: ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ …

Leave a Reply