ਪਠਾਨਕੋਟ, 14 ਮਈ (ਪੰਜਾਬ ਪੋਸਟ ਬਿਊਰੋ) –
ਜ਼ਿਲੇ ਦੇ ਕਿਸਾਨਾਂ ਵੱਲੋਂ ਤਿਆਰ ਖੇਤੀ ਉਤਪਾਦ, ਤਾਜ਼ੇ ਅਤੇ ਵਾਜ਼ਬ ਭਾਅ ਤੇ ਖਪਤਕਾਰਾਂ ਨੂੰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅਤੇ ਸ਼ਹਿਰ ਵਾਸੀਆਂ ਦੀ ਮੰਗ `ਤੇ ਖੇਤੀਬਾੜੀ ਵਿਭਾਗ ਪਠਾਨਕੋਟ ਅਤੇ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਬਾਗਬਾਨੀ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ 25ਵਾਂ ਕਿਸਾਨ ਬਾਜ਼ਾਰ ਲਗਾਇਆ ਗਿਆ।ਡਾ. ਅਮਰੀਕ ਸਿੰਘ ਖੇਤੀਬਾੜੀ ਅਫਸਰ ਕਮ ਨੋਡਲ ਅਫਸਰ, ਡਾ. ਜਤਿੰਦਰ ਕੁਮਾਰ ਬਾਗਬਾਨੀ ਵਿਕਾਸ ਅਫਸਰ ਹਾਜ਼ਰ ਸਨ।ਕਿਸਾਨ ਬਾਜ਼ਾਰ ਵਿੱਚ ਬਲਜਿੰਦਰ ਸਿੰਘ ਬਹਾਦਰ ਲਾਹੜੀ, ਮਿੱਤ ਸਿੰਘ, ਬਲਵਿੰਦਰ ਸਿੰਘ ਸੁਖਾਲਗੜ, ਰੂਪ ਸਿੰਘ ਜਸਰੋਟੀਆ, ਸਤਨਾਮ ਸਿੰਘ ਕਟਾਰੂਚੱਕ, ਵਿਸ਼ਵਦੀਪ ਸੋਨੀ, ਯੱਸ਼ਪਾਲ ਅਖਵਾਨਾ, ਦਵਿੰਦਰ ਸਿੰਘ ਨੇ ਸਟਾਲ ਲਗਾ ਕੇ ਸਬਜ਼ੀਆਂ ਅਤੇ ਹੋਰ ਖੇਤੀ ਉਤਪਾਦ ਵੇਚੇ।ਸ਼ਹਿਰ ਵਾਸੀਆਂ ਨੇ ਕਿਸਾਨ ਬਾਜ਼ਾਰ ਨੂੰ ਭਰਵਾਂ ਹੁੰਗਾਰਾ ਦਿੱਤਾ।ਕਿਸਾਨ ਬਾਜ਼ਾਰ ਦਾ ਮੁੱਖ ਮਕਸਦ ਕਿਸਾਨਾਂ ਅਤੇ ਖੱਪਤਕਾਰਾਂ ਵਿੱਚ ਮੌਜੂਦ ਵਿਚੋਲਿਆਂ ਦੀ ਭੁਮਿਕਾ ਨੂੰ ਖਤਮ ਕਰਕੇ ਖੇਤੀ ਉਤਪਾਦ ਖਪਤਕਾਰਾਂ ਤੱਕ ਪਹੁੰਚਾਉਣੇ ਹਨ ਤਾਂ ਜੋ ਕਿਸਾਨਾਂ ਦੀ ਖੇਤੀ ਉਪਜ ਤੋਂ ਵਧੇਰੇ ਆਮਦਨ ਲਈ ਜਾ ਸਕੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media