ਅੰਮ੍ਰਿਤਸਰ, 14 ਮਈ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) –
ਸਥਾਨਕ ਬੇਰੀ ਗੇਟ ਸਥਿਤ ਪ੍ਰੇਮ ਆਸ਼ਰਮ ਸਕੂਲ ਵਿਖੇ 84ਵਾਂ ਸਥਾਪਨਾ ਦਿਵਸ ਹਵਨ ਯੱਗ ਕਰਵਾ ਕੇ ਮਨਾਇਆ ਗਿਆ।ਇਸ ਸਮਾਰੋਹ ਵਿੱਚ ਸਕੂਲ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਅਰੁਣ ਖੰਨਾ ਤੇ ਹੋਰ ਕਮੇਟੀ ਮੈਂਬਰਾਂ ਨੇ ਹਿੱਸਾ ਲਿਆ।ਸਥਾਪਨਾ ਦਿਵਸ `ਤੇ ਲੋੜਵੰਦ ਤੇ ਗਰੀਬ ਬੱਚਿਆਂ ਨੂੰ ਕਾਪੀਆਂ ਵੰਡੀਆਂ ਗਈਆਂ।ਸਕੁਲ਼ ਦੇ ਡਾਇਰੈਕਟਰ ਪ੍ਰਦੀਪ ਸਰੀਨ ਨੇ ਪੜਾਈ ਵਿੱਚ ਹੋਣਹਾਰ ਗਰੀਬ ਬੱਚਿਆਂ ਦੀ ਫੀਸ ਆਪਣੇ ਵਲੋਂ ਦੇਣ ਦਾ ਐਲਾਨ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਦੀਪਕ ਸੂਰੀ, ਅਜੇ ਚੌਹਾਨ, ਕਮਲਜੀਤ ਗੁਪਤਾ, ਵਿਪਨ ਕੁਮਾਰ, ਸੁਰੇਸ਼ ਚੰਦ ਸ਼ਾਸਤਰੀ, ਪ੍ਰਿੰਸੀਪਲ ਅਤੇ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਮੈਂਬਰ ਮੌਜੂਦ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media