ਬਠਿੰਡਾ, 15 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਸਥਾਨਕ ਸ਼ਹਿਰ ਦੇ ਢਾਬੇ ਵਾਲੇ ਅਮਰੀਕ ਸਿੰਘ ਦੀ ਪਤਨੀ ਬੀਬੀ ਬਲਵਿੰਦਰ ਕੌਰ ਜੋ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੇ ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਅੰਤਿਮ ਅਰਦਾਸ ਗੁਰਦੁਆਰਾ ਭਾਈ ਜਗਤਾ ਜੀ ਸਾਹਿਬ ਵਿਖੇ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਵਲੋਂ ਵੈਰਾਗਮਈ ਕੀਰਤਨ ਕੀਤਾ ਅਤੇ ਸੰਤ ਬਾਬਾ ਬਲਜੀਤ ਸਿੰਘ ਜਥੇਦਾਰ ਸ੍ਰੀ ਦਮਦਮਾ ਸਾਹਿਬ ਵਲੋਂ ਪਰਿਵਾਰਕ ਮੇਂਬਰਾਂ ਨਾਲ ਇਸ ਦੁੱਖ ਦੀ ਪੁੱਜ ਕੇ ਗੁਰਬਾਣੀ ਦੇ ਅਧਾਰ ’ਤੇ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਪਰਿਵਾਰ ਨੂੰ ਗੁਰੂ ਦਾ ਭਾਣਾ ਮੰਨਣ ਲਈ ਕਿਹਾ।ਉਨ੍ਹਾਂ ਗੁਰਮੁੱਖ ਅਤੇ ਮਨਮੁੱਖ ਦੀ ਪ੍ਰੀਭਾਸ਼ਾ ਦੱਸਦਿਆਂ ਹਰ ਇਸ ਪ੍ਰਾਣੀ ਨੂੰ ਗੁਰਬਾਣੀ ਦੇ ਲੜ ਲੱਗਣ ਦੀ ਅਪੀਲ ਕੀਤੀ।ਸ਼ਹਿਰ ਦੇ ਪਤਵੰਤੇ ਸੱਜਣਾਂ ਤੋਂ ਇਲਾਵਾ ਰਾਜਸੀ, ਸਮਾਜਿਕ ਅਤੇ ਧਾਰਮਿਕ ਸਭਾ ਸੁਸਾਇਟੀਆਂ ਦੇ ਆਗੂਆਂ ਨੇ ਪਹੁੰਚ ਕੇ ਉਨ੍ਹਾਂ ਸ਼ਰਧਾਜ਼ਲੀ ਦੇ ਫੁੱਲ ਭੇਂਟ ਕੀਤੇ।ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਭਾਈ ਘਨ੍ਹੱਈਆ ਜੀ ਸੇਵਕ ਦਲ ਕਿਲ੍ਹਾ ਮੁਬਾਰਕ, ਸੰਤ ਭਾਈ ਸੁਹੇਲ ਸਿੰਘ ਸਭਾ ਸੁਸਾਇਟੀ, ਐਸ.ਜੀ.ਪੀ.ਸੀ ਮੈਂਬਰ ਬੀਬੀ ਬਲਜੀਤ ਕੌਰ, ਬੀਬੀ ਬਲਦੇਵ ਕੌਰ, ਮੈਨੇਜਰ ਸੁਮੇਰ ਸਿੰਘ, ਸ਼ਹੀਦ ਭਾਈ ਜਰਨੈਲ ਸਿੰਘ ਸੁਸਾਇਟੀ ਆਦਿ ਦੇ ਆਗੂਆਂ ਨੇ ਪਹੁੰਚ ਕੇ ਬੀਬੀ ਬਲਵਿੰਦਰ ਕੌਰ ਨੂੰ ਸ਼ਰਧਾਜ਼ਲੀ ਭੇਂਟ ਕੀਤੀ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media