ਬਠਿੰਡਾ, 15 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-
ਬਾਬਾ ਫ਼ਰੀਦ ਕਾਲਜ ਆਪਣੇ ਸ਼ਾਨਦਾਰ ਅਕਾਦਮਿਕ ਨਤੀਜਿਆਂ ਦੀ ਬਦੌਲਤ ਪੂਰੇ ਮਾਲਵਾ ਖਿੱਤੇ ਵਿੱਚ ਪ੍ਰਸਿੱਧ ਹੈ।ਇਸ ਕਾਲਜ ਦੇ ਵਿਦਿਆਰਥੀਆਂ ਨੇ ਸਿੱਖਿਆ ਦੇ ਖੇਤਰ ਵਿੱਚ ਹਮੇਸ਼ਾ ਨਵੇਂ ਮੀਲ ਪੱਥਰ ਗੱਡੇ ਹਨ। ਇਸੇ ਪ੍ਰੰਪਰਾ ਨੂੰ ਕਾਇਮ ਰੱਖਦੇ ਹੋਏ ਬੀ.ਬੀ.ਏ ਪੰਜਵਾਂ ਸਮੈਸਟਰ ਅਤੇ ਬੀ.ਸੀ.ਏ ਪੰਜਵਾਂ ਸਮੈਸਟਰ ਦੀਆਂ ਪ੍ਰੀਖਿਆਵਾਂ ਵਿੱਚ ਵੀ ਇਸ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਸੰਸਥਾ ਦਾ ਨਾਂ ਰੋਸ਼ਨ ਕੀਤਾ ਹੈ।ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ.ਬੀ.ਏ ਪੰਜਵਾਂ ਸਮੈਸਟਰ ਦੇ ਨਤੀਜੇ ਅਨੁਸਾਰ ਇਸ ਕਾਲਜ ਦੀਆਂ ਵਿਦਿਆਰਥਣਾਂ ਮਨਦੀਪ ਕੌਰ (83.66%), ਸਰਬਜੀਤ ਕੌਰ (82.33%), ਸੁਧਾ ਸੋਨੀ (81.66%), ਮਨੀਸ਼ਾ ਚੌਧਰੀ (81.33%), ਯੀਸੂ (80.33%), ਜਸਮੀਨ ਸੇਠੀ (80.16%) ਅਤੇ ਕਾਜਲ ਵਧਵਾ (80.16%) ਨੇ 80 ਫੀਸਦੀ ਤੋਂ ਵਧੇਰੇ ਅੰਕਾਂ ਨਾਲ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ।ਇਸੇ ਤਰ੍ਹਾਂ ਬੀ.ਸੀ.ਏ ਪੰਜਵਾਂ ਸਮੈਸਟਰ ਦੇ ਨਤੀਜੇ ਅਨੁਸਾਰ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ 84.43% ਅੰਕ ਹਾਸਲ ਕਰਕੇ ਕਾਲਜ ਚੋਂ ਪਹਿਲੀ ਪੁਜੀਸ਼ਨ ਅਤੇ ਰਜਨੀ ਰਾਣੀ ਨੇ 79.71% ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ ਜਦੋਕਿ ਰਵਿੰਦਰ ਸਿੰਘ ਨੇ 78.14% ਅੰਕ ਹਾਸਲ ਕਰਕੇ ਕਾਲਜ ਵਿਚੋਂ ਤੀਜੀ ਪੁਜੀਸ਼ਨ ਪ੍ਰਾਪਤ ਕੀਤੀ ਹੈ।ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ ਸਿਰ ਬੰਨਦਿਆਂ ਕਿਹਾ ਕਿ ਤਜ਼ਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਕਰਕੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ ਉਹਨਾਂ ਨੇ ਕਿਹਾ ਕਿ ਸੰਸਥਾ ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਕਰਕੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ ਨਾਲ ਵਿਹਾਰਿਕ ਗਿਆਨ ਪ੍ਰਦਾਨ ਕਰਨ ਦੇ ਭਰਪੂਰ ਮੌਕੇ ਮੁਹੱਈਆ ਕਰਵਾਏ ਜਾਂਦੇ ਹਨ।ਸਾਡਾ ਮੁੱਖ ਮੰਤਵ ਇੰਡਸਟਰੀ ਦੀਆਂ ਲੋੜਾਂ ਅਤੇ ਚੁਣੌਤੀਆਂ ਅਨੁਸਾਰ ਵਿਦਿਆਰਥੀਆਂ ਨੂੰ ਰੁਜ਼ਗਾਰ ਦੇ ਕਾਬਲ ਬਣਾਉਣਾ ਹੈ।ਉਹਨਾਂ ਨੇ ਹੋਣਹਾਰ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media