ਅੰਮ੍ਰਿਤਸਰ- 16 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –
ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਅੰਮ੍ਰਿਤਸਰ ਵੱਲੋਂ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਇੱਕ ਜਰੂਰੀ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਤੇ ਪ੍ਰਧਾਨ ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਗਿਆਨੀ ਗੁਰਮੇਜ ਸਿੰਘ ਸ਼ਹੂਰਾ ਦੀ ਪ੍ਰਧਾਨਗੀ ਹੇਠ ਕੀਤੀ ਗਈ। ਮੀਟਿੰਗ ਵਿਚ ਪੰਥਕ ਮੁਦਿਆਂ ਤੇ ਵਿਚਾਰ ਚਰਚਾ ਕਤਿੀ ਗਈ।ਮੀਟਿੰਗ ਵਿਚ ਇਹ ਵੀ ਪਾਸ ਹੋਇਆ ਕਿ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਉਸਾਰੀ ਦੀ ਪ੍ਰਾਪਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮਨਾਮੇ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਜਾਵੇ।ਮੀਟਿੰਗ ਵਿਚ ਇਹ ਵੀ ਪਾਸ ਹੋਇਆ ਕਿ ਆਉਣ ਵਾਲਾ ਮੀਰੀ ਪੀਰੀ ਦਿਵਸ ਮੀਰੀ ਪੀਰੀ ਸ਼੍ਰੋਮਣੀ ਢਾਡੀ ਸਭਾ ਵੱਲੋਂ ਨਿਯਤ ਦਿਨ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਜਾਵੇਗਾ।
ਮੀਟਿੰਗ ਵਿਚ ਸਭਾ ਦੇ ਪ੍ਰਧਾਨ ਗਿਆਨੀ ਗੁਰਮੇਜ ਸਿੰਘ ਸਹੂਰਾ ਤੋਂ ਇਲਾਵਾ ਗੁਰਮੇਜ ਸਿੰਘ ਬੀ.ਏ, ਗੁਰਪ੍ਰਤਾਪ ਸਿੰਘ ਪਦਮ, ਕੇਵਲ ਸਿੰਘ ਕੋਮਲ, ਗਿਆਨੀ ਸਵਿੰਦਰ ਸਿੰਘ ਭੰਗੂ, ਸਤਨਾਮ ਸਿੰਘ ਲਾਲੂ ਘੁੰਮਣ, ਗੁਰਭੇਜ ਸਿੰਘ ਚਵਿੰਡਾ, ਭੁਪਿੰਦਰ ਸਿੰਘ ਪਾਰਸਮਨੀ, ਬਲਦੇਵ ਸਿੰਘ ਬਲੱਗਣ, ਸੁਖਦੇਵ ਸਿੰਘ ਬਾਦਲ, ਦਲਜੀਤ ਸਿੰਘ ਵਿਛੋਆ, ਸ਼ਮਸ਼ੇਰ ਸਿੰਘ ਮਿਸ਼ਰਪੁਰਾ, ਕਸ਼ਮੀਰ ਸਿੰਘ ਤਾਜੇਚੱਕ, ਤਰਸੇਮ ਸਿੰਘ ਪੱਖੋਕੇ, ਲਖਵਿੰਦਰ ਸਿੰਘ ਸੋਹਲ, ਧਰਮ ਸਿੰਘ ਬਹਿਲਾ, ਕੁਲਬੀਰ ਸਿੰਘ ਮੱਧੂਛਾਂਗਾ, ਲਖਬੀਰ ਸਿੰਘ, ਗੁਰਮੇਜ ਸਿੰਘ, ਕੁਲਦੀਪ ਸਿੰਘ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਸੁਲੱਖਣ ਸਿੰਘ ਚੌਧਰਪੁਰ ਆਦਿ ਹਾਜ਼ਰ ਸਨ।
Check Also
ਉਸਾਰੀ ਕਿਰਤੀਆਂ ਲਈ 4.83 ਕਰੋੜ ਦੀਆਂ ਭਲਾਈ ਸਕੀਮਾਂ ਦੀ ਸਿਫ਼ਾਰਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਕਿਰਤੀਆਂ ਦੇ ਅਧਿਕਾਰਾਂ ਅਤੇ ਭਲਾਈ ਦੀ ਰੱਖਿਆ ਲਈ ਇੱਕ …
Punjab Post Daily Online Newspaper & Print Media