ਧੂਰੀ, 17 ਮਈ (ਪੰਜਾਬ ਪੋਸਟ- ਪ੍ਰਵੀਨ ਗਰਗ) –
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੇ 14 ਮਈ ਨੂੰ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਦਾ ਨਤੀਜਾ ਸ਼ਾਨਦਾਰ ਰਿਹਾ।ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਨੇ ਦੱਸਿਆ ਕਿ ਸਾਇੰਸ ਗਰੁੱਪ ਦੇ ਪਰਵਿੰਦਰ ਸਿੰਘ ਨੇ ਸਕੂਲ ਵਿੱਚੋਂ ਪਹਿਲਾ ਸਥਾਨ ਅਤੇ ਆਰਟਸ ਗਰੱੁਪ ਵਿੱਚੋ ਹਰਮਨਪ੍ਰੀਤ ਸਿੰਘ ਨੇ 85.33% ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।ਵਿਦਿਆਰਥੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਦੇ ਨਾਲ ਹੀ 80% ਤੋ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।ਪ੍ਰਿੰਸੀਪਲ ਵੱਲੋਂ ਵਦਿਆਰਥੀਆਂ ਅਤੇ ਮਾਪਿਆਂ ਨੂੰ ਸਕੂਲ ਦੀਆਂ ਹੋਰ ਗਤੀਵਿਧਿਆਂ ਬਾਰੇ ਜਾਣੂ ਕਰਵਾਇਆ ਗਿਆ।ਇਸ ਮੌਕੇ ਲੈਕ:ਪਰਵੀਨ ਕੁਮਾਰ, ਮਨੋਜ ਸ਼ਰਮਾ, ਭੁਪਿੰਦਰ ਸਿੰਘ, ਵਾਸਦੇਵ ਸਿੰਘ, ਹਰਦੀਪ ਸਿੰਘ, ਸਵੀਤਾ ਰਾਣੀ, ਨਰਸੀ ਰਾਮ ਅਤੇ ਸਮੂਹ ਸਟਾਫ ਹਾਜਰ ਸੀ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media