ਬਠਿੰਡਾ, 17 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਕਿਤਾਬਾਂ ਵਿਅਕਤੀ ਦੀਆਂ ਸੱਚੀਆਂ ਮਿੱਤਰ ਹੰੁਦੀਆਂ ਹਨ।ਬੱਚਿਆਂ ਨੂੰ ਕਿਤਾਬਾਂ ਨਾਲ ਗਹਿਰੀ ਮਿੱਤਰਤਾ ਕਾਇਮ ਕਰਨ ਦੀ ਪ੍ਰੇਰਨਾ ਦੇਣ ਹਿੱਤ ਸਰਕਾਰੀ ਐਲੀਮੈਂਟਰੀ ਸਕੂਲ ਕੋਠੇ ਇੰਦਰ ਸਿੰਘ ਵਾਲਾ ਦੇ ਅਧਿਆਪਕ ਰਾਜਿੰਦਰ ਸਿੰਘ ਨੇ ਸਕੂਲੀ ਬੱਚਿਆਂ ਲਈ 26 ਕਿਤਾਬਾਂ ਦਾ ਸੈੱਟ ਦਾਨ ਦਿੱਤਾ ਹੈ।ਅਧਿਆਪਕ ਵੱਲੋਂ ਇਹ ਕਿਤਾਬਾਂ ਪਿੰਡ ਸਰਪੰਚ ਅਮਰਜੀਤ ਸਿੰਘ ਦੀ ਹਾਜ਼ਰੀ ਵਿੱਚ ਸਕੂਲ ਇੰਚਾਰਜ ਮੈਡਮ ਬਲਵਿੰਦਰ ਕੌਰ ਬਰਾੜ ਨੂੰ ਸੌਂਪੀਆਂ ਗਈਆਂ। ਜਿਕਰਯੋਗ ਹੈ ਕਿ ਅਧਿਆਪਕ ਵੱਲੋਂ ਕੁੱਝ ਸਮਾਂ ਪਹਿਲਾਂ ਕਲਪਨਾ ਚਾਵਲਾ ਦੇ ਨਾਮ `ਤੇ ਸਕੂਲ ਵਿੱਚ ਆਪਣੇ ਹੱਥੀਂ ਤਿਆਰ ਕੀਤਾ ਮਾਡਲ ਰੀਡਿੰਗ ਸੈੱਲ ਵੀ ਕਾਇਮ ਕੀਤਾ ਗਿਆ ਸੀ, ਜੋ ਕਿ ਕਾਫੀ ਚਰਚਿਤ ਹੋਇਆ ਸੀ। ਅਧਿਆਪਕ ਰਾਜਿੰਦਰ ਸਿੰਘ ਨੇ ਦੱਸਿਆ ਕਿ ਉਕਤ ਕਿਤਾਬਾਂ ਵਿੱਚ ਪ੍ਰੇਮ ਚੰਦ, ਮੈਕਸਿਮ ਗੋਰਕੀ ਆਦਿ ਨਾਮਵਾਰ ਸਾਹਿਤਕਾਰਾਂ ਦੀਆਂ ਬੱਚਿਆਂ ਦੇ ਪੱਧਰ ਅਨੁਸਾਰ ਕਿਤਾਬਾਂ ਸ਼ਾਮਿਲ ਹਨ। ਉਨਾਂ ਦੱਸਿਆ ਕਿ ਲਾਇਬ੍ਰੇਰੀ ਵਿੱਚ ਪਹਿਲਾਂ ਤੋਂ ਮੌਜੂਦ 300 ਦੇ ਕਰੀਬ ਕਿਤਾਬਾਂ ਬੱਚਿਆਂ ਵੱਲੋਂ ਪੜੀਆਂ ਜਾ ਚੁੱਕੀਆਂ ਹਨ। ਜਿਸ ਤੋਂ ਬਾਅਦ ਇਨਾਂ ਵਿੱਚ ਨਵੀਆਂ ਕਿਤਾਬਾਂ ਸ਼ਾਮਿਲ ਕਰਨਾ ਜਰੂਰੀ ਸੀ।ਉਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਸਕੂਲੀ ਬੱਚਿਆਂ ਲਈ ਪ੍ਰਾਇਮਰੀ ਪੱਧਰ ਦੀਆਂ ਕਿਤਾਬਾਂ ਦਾਨ ਕਰਨ ਲਈ ਵੀ ਅਪੀਲ ਕੀਤੀ। ਇਸ ਮੌਕੇ ਪਿੰਡ ਸਰਪੰਚ ਅਮਰਜੀਤ ਸਿੰਘ ਅਤੇ ਸਕੂਲ ਇੰਚਾਰਜ ਮੈਡਮ ਬਲਵਿੰਦਰ ਕੌਰ ਨੇ ਅਧਿਆਪਕ ਦੇ ਇਸ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ ਗਈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media