ਚੌਕ ਮਹਿਤਾ, 18 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਸਿੱਖਾਂ ਦੇ ਧਾਰਮਿਕ ਚਿੰਨ ਸਿਰੀ ਸਾਹਿਬ ਤੇ ਰੋਕ ਲਗਾਉਣ ਦੇ ਦਿੱਤੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੰਦਿਆਂ ਬਾਬਾ ਸੱਜਣ ਸਿੰਘ ਗੁਰੂ ਕੀ ਬੇਰ ਸਾਹਿਬ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਕੰਵਲਜੀਤ ਸਿੰਘ ਨਾਗੀਆਣਾ ਸਾਹਿਬ ਵਾਲੇ, ਬਾਬਾ ਗੁਰਭੇਜ ਸਿੰਘ ਖੁਜਾਲਾ ਸੰਪਰਦਾ ਹਰਖੋਵਾਲ, ਬਾਬਾ ਨਵਤੇਜ ਸਿੰਘ ਚੇਲੇਆਣਾ ਸਾਹਿਬ ਵਾਲੇ ਅਤੇ ਬਾਬਾ ਗੁਰਮੀਤ ਸਿੰਘ ਹੈਡ ਗ੍ਰੰਥੀ ਗੁ. ਬਾਬਾ ਚੰਨਣ ਨੇ ਇਸ ਫੈਸਲੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਉਨਾਂ ਕਿਹਾ ਕਿ ਇਟਲੀ ਦੀ ਸੁਪਰੀਮ ਕੋਰਟ ਵਿਰੁੱਧ ਸਮੁੱਚੇ ਸਿੱਖ ਜਗਤ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨਾਂ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਕਿ ਸਿੱਖ ਵਿਰੋਧੀ ਆਪਣੇ ਫੈਸਲੇ `ਤੇ ਮੁੜ ਵਿਚਾਰ ਕਰੇ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media