ਅੰਮ੍ਰਿਤਸਰ, 18 ਮਈ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ (ਸਰਾਵਾਂ) ਗੁਰਿੰਦਰ ਸਿੰਘ ਦੇ ਸਤਿਕਾਰਯੋਗ ਮਾਤਾ ਬੀਬੀ ਗੁਰਮੀਤ ਕੌਰ ਜੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਡਾ. ਰੂਪ ਸਿੰਘ ਤੇ ਅਵਤਾਰ ਸਿੰਘ, ਐਡੀਸ਼ਨਲ ਸਕੱਤਰ ਹਰਭਜਨ ਸਿੰਘ ਮਨਾਵਾਂ ਤੇ ਸੁਖਦੇਵ ਸਿੰਘ ਭੂਰਾ ਕੋਹਨਾ ਅਤੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਸਿਮਰਜੀਤ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਕਿਹਾ ਅਕਾਲ ਪੁਰਖ ਅੱਗੇ ਅਰਦਾਸ ਹੈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।ਮਾਤਾ ਗੁਰਮੀਤ ਕੌਰ ਨਮਿੱਤ ਰੱਖੇ ਜਾ ਰਹੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ 26 ਮਈ 2017 ਨੂੰ ਉਨ੍ਹਾਂ ਦੇ ਗ੍ਰਹਿ ਫੋਰ ਫੀਲਡ ਐਵੀਨਿਊ ਨੇੜੇ ਆਈ.ਟੀ.ਬੀ.ਪੀ ਕੈਂਪ ਜਲੰਧਰ ਰੋਡ ਅੰਮ੍ਰਿਤਸਰ ਵਿਖੇ ਪੈਣਗੇ।ਉਪਰੰਤ ਭਾਈ ਗੁਰਦਾਸ ਹਾਲ ਨੇੜੇ ਕੋਤਵਾਲੀ ਵਿਖੇ ਦੁਪਹਿਰ 12:00 ਤੋਂ 1:00 ਵਜੇ ਅਰਦਾਸ ਸਮਾਗਮ ਹੋਵੇਗਾ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media