ਬਠਿੰਡਾ, 19 ਮਈ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ )- ਭਲਾਈ ਵਿਭਾਗ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਡਾ. ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਠਿੰਡਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਗਮੋਹਨ ਸਿੰਘ ਮਾਨ, ਜ਼ਿਲ੍ਹਾ ਭਲਾਈ ਅਫ਼ਸਰ, ਬਠਿੰਡਾ ਦੀ ਯੋਗ ਅਗਵਾਈ ਵਿੱਚ ਖੁਸ਼ਵੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ:), ਬਠਿੰਡਾ ਦੇ ਸਹਿਯੋਗ ਨਾਲ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਦੇਸ ਰਾਜ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਵਿਖੇ ਸ਼ੁਰੂ ਕਰਵਾਇਆ ਗਿਆ।ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਦੌਰਾਨ ਸਕੂਲ ਦੇ 9ਵੀਂ ਅਤੇ 10ਵੀਂ ਜਮਾਤ ਦੇ 30-30 ਵਿਦਿਆਰਥੀਆਂ ਦੇ ਤਿੰਨ ਗਰੁੱਪ ਨੂੰ ਵਿੱਦਿਅਕ ਸੰਸਥਾਵਾਂ ਤੋਂ ਆਏ ਮਾਹਰ ਰਿਸੋਰਸ ਪਰਸਨਜ਼ ਬਲਜਿੰਦਰ ਸਿੰਘ, ਜ਼ਿਲ੍ਹਾ ਗਾਈਡੈਂਸ ਕਾਊਂਸਲਰ-ਸਿੱਖਿਆ ਵਿਭਾਗ, ਪ੍ਰੋ ਮਨਜੀਤ ਸਿੰਘ ਭੁੱਲਰ, ਲੈਕਚਰਾਰ ਸਰਕਾਰੀ ਬਹੁਤਕਨੀਕੀ ਕਾਲਜ ਅਤੇ ਪ੍ਰੋ. ਸੁਖਦਵਿੰਦਰ ਸਿੰਘ ਕੌੜਾ, ਲੈਕਚਰਾਰ ਗੁਰੂ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਸ਼ਿਆਂ ਬਾਰੇ ਜਾਣਕਾਰੀ ਮਹੁੱਈਆ ਕਰਵਾਈ।ਬੁਲਾਰਿਆਂ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਸੇਵਾਵਾਂ ਜਿਵੇਂ ਕਿ ਆਈ.ਏ.ਐਸ, ਪੀ.ਸੀ.ਐਸ, ਐਨ.ਡੀ.ਏ, ਸੀ.ਡੀ.ਐਸ ਅਤੇ ਬੈਕਿੰਗ ਖੇਤਰ ਵਿੱਚ ਅੱਗੇ ਵੱਧਣ ਲਈ ਵਿਸ਼ੇਸ਼ ਪ੍ਰੇਰਨਾ ਦਿੱਤੀ ਗਈ।ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਲਈ ਸਟੇਸ਼ਨਰੀ ਅਤੇ ਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media