Monday, March 23, 2026

ਅੱਤਵਾਦ ਦੇ ਟਾਕਰੇ ਲਈ ਹਰ ਇਕ ਨਾਗਰਿਕ ਜਾਗਰੁਕ ਰਹੇ-ਡਿਪਟੀ ਕਮਿਸ਼ਨਰ

ਬਠਿੰਡਾ, 19 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੱਧਰੀ ਅੱਤਵਾਦ ਵਿਰੋਧੀ ਦਿਵਸ ਮਨਾਉਣ ਮੌਕੇ ਡਿਪਟੀ ਕਮਿਸ਼ਨਰ ਦੀਪਰਵਾ ਲਾਕਰਾ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਭਾਰਤ ਇਕ ਅਮਨ ਪਸੰਦ ਅਤੇ ਅਹਿੰਸਾ ਵਿਚ ਵਿਸ਼ਵਾਸ ਰੱਖਣ ਵਾਲੇ ਲੋਕਾਂ ਦਾ ਦੇਸ਼ ਹੈ, ਪਰ ਅੱਜ ਸਮਾਜ ਲਈ ਅੱਤਵਾਦ ਇਕ ਗੰਭੀਰ ਚਿੰਤਾ ਦਾ ਵਿਸ਼ਾ ਹੈ।ਉਨ੍ਹਾਂ ਨੇ ਕਿਹਾ ਕਿ ਅੱਤਵਾਦ ਇਕ ਵਿਸ਼ਵ ਵਿਆਪੀ ਸਮੱਸਿਆ ਵਜੋਂ ਉਭਰਿਆ ਹੈ ਅਤੇ ਦੁਨੀਆਂ ਭਰ ਦੇ ਲੋਕ ਇਸ ਤੋਂ ਪੀੜਤ ਹੋ ਰਹੇ ਹਨ।ਪਰ ਅਸੀਂ ਸਾਂਝੇ ਸਮਾਜਿਕ ਯਤਨਾਂ ਨਾਲ ਅੱਤਵਾਦ ਦੀ ਵਿਕਰਾਲ ਹੁੰਦੀ ਸਮੱਸਿਆ ਨੂੰ ਰੋਕ ਸਕਦੇ ਹਾਂ।ਉਨ੍ਹਾਂ ਨੇ ਕਿਹਾ ਕਿ ਹਰ ਇਕ ਨਾਗਰਿਕ ਨੂੰ ਹਰ ਸਮੇਂ ਸੁਚੇਤ ਰਹਿਣਾ ਚਾਹੀਦਾ ਹੈ ਤਾਂ ਜੋ ਅਸੀਂ ਅੱਤਵਾਦ ਵਰਗੇ ਗੈਰਮਨੁੱਖੀ ਅਤੇ ਗੈਰਸਮਾਜਿਕ ਗਤੀਵਿਧੀ ਨਾਲ ਜੁੜੇ ਲੋਕਾਂ ਨੂੰ ਸਮਾਜ ਵਿਚ ਅਲੱਗ ਥਲੱਗ ਕਰ ਸਕੀਏ ਅਤੇ ਮਨੁੱਖਤਾ ਦੇ ਦੋਸੀਆਂ ਨੂੰ ਕਾਨੂੰਨ ਦੇ ਕਟਿਹਰੇ ਵਿਚ ਖੜਾ ਕੀਤਾ ਜਾ ਸਕੇ।ਉਨ੍ਹਾਂ ਨੇ ਕਿਹਾ ਕਿ ਸਾਨੂੰ ਆਪਣੇ ਆਸ ਪਾਸ ਦੇ ਲੋਕਾਂ, ਆਪਣੇ ਬੱਚਿਆਂ ਨੂੰ ਇਸ ਬੁਰਾਈ ਪ੍ਰਤੀ ਸੁਚੇਤ ਕਰਨਾ ਚਾਹੀਦਾ ਹੈ ਅਤੇ ਹਰ ਸਮੇਂ ਸਾਵਧਾਨੀ ਰੱਖਣੀ ਚਾਹੀਦੀ ਹੈ ਤਾਂ ਜੋ ਅਸੀਂ ਅੱਤਵਾਦ ਦੀਆਂ ਘਟਨਾਵਾਂ ਨੂੰ ਵਾਪਰਨ ਤੋਂ ਪਹਿਲਾਂ ਹੀ ਰੋਕ ਸਕੀਏ।ਉਨ੍ਹਾਂ ਨੇ ਕਿਹਾ ਕਿ ਸਾਨੂੰ ਆਪਣੇ ਆਸ ਪਾਸ ਦੀ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਬਿਨ੍ਹਾਂ ਡਰ ਪੁਲਿਸ ਨੂੰ ਦੇਣੀ ਚਾਹੀਦੀ ਹੈ।ਸਮੂਹ ਹਾਜਰੀਨ ਨੇ ਅੱਤਵਾਦ ਵਿਰੋਧੀ ਮੁਹਿੰਮ ਲਈ ਕੰਮ ਕਰਨ ਦੀ ਸਹੂੰ ਵੀ ਚੁੱਕੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ: ਸ਼ੇਨਾ ਅਗਰਵਾਲ, ਐਸ.ਡੀ.ਐਮ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ /ਕਰਮਚਾਰੀ ਆਦਿ ਵੀ ਹਾਜਰ ਸਨ।

Check Also

ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …

Leave a Reply