ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਸਿੱਖਿਆ ਵਿਭਾਗ ਨੇ ਆਪਣੇ ਸੇਵਾ ਮੁਕਤ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਸੇਵਾ ਮੁਕਤੀ ਨਾਲ ਸੰਬਧਤ ਕੇਸਾਂ ਦੇ ਨਿਪਟਾਰੇ ਲਈ ਨਿਵੇਕਲਾ ਕਦਮ ਪੁੱਟਦੇ ਹੋਏ ਵਿਸ਼ੇਸ਼ ਕੈਂਪ ਲਗਾਉਣ ਦਾ ਫੈਸਲਾ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡੀ.ਈ.ਓ ਐਲੀਮੈਂਟਰੀ ਸਲਵਿੰਦਰ ਸਿੰਘ ਨੇ ਦੱਸਿਆ ਕਿ ਗਰੁੱਪ ਏ, ਬੀ, ਸੀ ਅਤੇ ਡੀ ਅਧਿਕਾਰੀ ਤੇ ਕਰਮਚਾਰੀਆਂ ਦੇ ਸੇਵਾ ਮੁਕਤੀ ਨਾਲ ਸਬੰਧਤ ਕੰਮਾਂ ਲਈ ਵਿਸ਼ੇਸ਼ ਕੈਂਪ 20 ਮਈ ਨੂੰ ਸਵੇਰੇ 10 ਵਜੇ ਜਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ ਦੇ ਅੰਮ੍ਰਿਤਸਰ ਸਥਿਤ ਦਫਤਰ ਵਿਚ ਲਗਾਇਆ ਜਾ ਰਿਹਾ ਹੈ।ਉਨਾਂ ਦੱਸਿਆ ਕਿ ਕੈਂਪ ਦੇ ਨੋਡਲ ਅਧਿਕਾਰੀ ਬੀ.ਪੀ.ਈ.ਓ ਹੈਡ ਕੁਆਰਟਰ ਸ੍ਰੀ ਬਲਬੀਰ ਸਿੰਘ ਹੋਣਗੇ। ਉਨਾਂ ਜਿਲ੍ਹੇ ਦੇ ਸਾਰੇ ਸੇਵਾ ਮੁਕਤ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿਚ ਆਪਣੇ ਸੇਵਾ ਮੁਕਤੀ ਕੇਸਾਂ ਦੇ ਨਿਪਟਾਰੇ ਲਈ ਸ਼ਾਮਿਲ ਹੋਣ ਤੇ ਇਸ ਕੈਂਪ ਦਾ ਲਾਭ ਲੈਣ।
Check Also
ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …
Punjab Post Daily Online Newspaper & Print Media