Tuesday, June 30, 2026

ਸੱਤਿਆ ਐਲੀਮੈਂਟਰੀ ਸਕੂਲ ਦੇ ਬੱਚਿਆਂ ਨੇ ਕੱਢਿਆ ਜਾਗਰੂਕਤਾ ਮਾਰਚ

ਚੌਕ ਮਹਿਤਾ, 19 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ )- PPN1905201709ਚੰਨਣਕੇ ਵਿਖੇ ਸੱਤਿਆ ਐਲੀਮੈਂਟਰੀ ਸਕੂਲ ਦੇ ਬੱਚਿਆਂ ਵੱਲੋਂ “ਰੁੱਖ ਲਗਾਓ ਕੁੱਖ ਬਚਾਓ” ਦੀਆਂ ਤਖਤੀਆਂ ਹੱਥਾਂ ਵਿੱਚ ਫੜ ਕੇ ਜਾਗਰੂਕਤਾ ਮਾਰਚ ਕੱਢਿਆ ਗਿਆ।ਇਸ ਦੌਰਾਨ ਬੱਚਿਆਂ ਵੱਲੋਂ ਸਮਾਜ ਨੂੰ ਭਰੂਣ ਹੱਤਿਆ ਰੋਕਣ, ਲੜਕੀਆਂ ਨੂੰ ਪੁੱਤਰਾਂ ਦੇ ਬਰਾਬਰ ਦਰਜਾ ਦਿਵਾਉਣ ਸੁਨੇਹਾ ਦਿੱਤਾ।ਸਮਾਜ ਸੇਵੀ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਧੀਆਂ ਵੀ ਪੁੱਤਰਾਂ ਨਾਲੋ ਘੱਟ ਨਹੀ ਹਨ, ਉਨਾ੍ਹਂ ਕਿਹਾ ਕਿ ਧੀਆਂ ਦਾ ਸਤਿਕਾਰ ਕਰਨਾ ਸਾਨੂੰ ਸਭ ਨੂੰ ਆਪਣਾ ਫਰਜ ਸਮਝਣਾ ਚਾਹੀਦਾ ਹੈ।ਇਸ ਮੌਕੇ ਸਰਪੰਚ ਮੇਜਰ ਸਿੰਘ ਸਹੋਤਾ, ਨਰਿੰਦਰ ਸਿੰਘ, ਮੁੱਖ ਅਧਿਆਪਕਾ ਸ੍ਰੀਮਤੀ ਜਸਵਿੰਦਰ ਕੌਰ ਰੰਧਾਵਾ, ਬੀਬੀ ਜਸਪਾਲ ਕੌਰ, ਮੈਡਮ ਪਰਮਜੀਤ ਕੌਰ, ਸੁਖਵਿੰਦਰ ਕੌਰ, ਕੁਲਵਿੰਦਰ ਕੌਰ, ਦਲਜੀਤ ਕੌਰ, ਸ਼ਾਲੂ ਕੁਮਾਰੀ, ਸੰਦੀਪ ਕੌਰ, ਗੁਰਜੀਤ ਕੌਰ, ਸੰਦੀਪ ਕੌਰ, ਜਤਿੰਦਰ ਸਿੰਘ ਆਦਿ ਹਾਜਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply