ਅੰਮ੍ਰਿਤਸਰ, 19 ਮਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) –
ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜਿਆ ਜਾਣ ਵਾਲਾ ਜਥਾ ਇਸ ਵਾਰ ਨਹੀਂ ਜਾ ਸਕੇਗਾ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਦੱਸਿਆ ਕਿ ਸ਼ਹੀਦੀ ਪੁਰਬ ਮੌਕੇ 21 ਮਈ ਨੂੰ ਜਾਣ ਵਾਲਾ ਜਥਾ ਪਾਕਿਸਤਾਨ ਅੰਬੈਸੀ ਵੱਲੋਂ ਵੀਜ਼ੇ ਜਾਰੀ ਨਾ ਕਰਨ ਕਰਕੇ ਨਹੀਂ ਭੇਜਿਆ ਜਾਵੇਗਾ।ਮੁੱਖ ਸਕੱਤਰ ਨੇ ਕਿਹਾ ਕਿ ਇਹ ਬੇਹੱਦ ਮੰਦਭਾਗੀ ਗੱਲ ਹੈ ਕਿਉਂਕਿ ਸੰਗਤ ਦੀਆਂ ਭਾਵਨਾਵਾਂ ਪਾਕਿਸਤਾਨ ਸਥਿਤ ਗੁਰਧਾਮਾਂ ਨਾਲ ਜੁੜੀਆਂ ਹੋਈਆਂ ਹਨ ਅਤੇ ਹਰੇਕ ਸਿੱਖ ਉਥੋਂ ਦੇ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨਾ ਲੋਚਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਤੀ ਸ਼੍ਰੋਮਣੀ ਕਮੇਟੀ ਕੇਂਦਰ ਸਰਕਾਰ ਕੋਲ ਵੀ ਆਪਣਾ ਰੋਸ ਪ੍ਰਗਟ ਕਰੇਗੀ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media