ਬਠਿੰਡਾ, 20 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਸਰਦਾਰੀਆਂ ਟਰੱਸਟ ਪੰਜਾਬ ਵੱਲੋ ਕਲਗੀਧਰ ਟਰੱਸਟ ਬੜੂ ਸਾਹਿਬ ਦੇ ਸਹਿਯੋਗ ਨਾਲ ਦਸਤਾਰ ਐਵਾਰਡ-2 ਦਾ ਫਾਈਨਲ ਮੁਕਾਬਲਾ ਅਕਾਲ ਯੂਨੀਵਰਸਿਟੀ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਅੱਜ 21 ਮਈ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਸ਼ਹੀਦ ਭਾਈ ਤਾਰੂ ਸਿੰਘ ਦਸਤਾਰ ਸਿਖਲਾਈ ਸੇਵਾ ਸੁਸਾਇਟੀ ਬਠਿੰਡਾ ਦੇ ਪ੍ਰਧਾਨ ਸਿਮਰਨਜੋਤ ਸਿੰਘ ਖਾਲਸਾ ਨੇ ਦੱਸਿਆ ਕਿ ਟਰੱਸਟ ਵੱਲੋ ਪਿਛਲੇ ਲੰਬੇ ਸਮੇਂ ਤੋਂ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਜੋ ਕਿ ਸ਼ਲਾਘਾਯੋਗ ਕਦਮ ਹੈ। ਉਨਾਂ ਨੇ ਸਿੱਖ ਨੌਜਵਾਨਾਂ ਨੂੰੂ ਅਪੀਲ ਕੀਤੀ ਕਿ ਦਸਤਾਰ ਮੁਕਾਬਲਿਆਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਅਤੇ ਨੌਜਵਾਨਾਂ ਨੂੰ ਇਸ ਵੱਲ ਪ੍ਰੇਰਿਤ ਕਰਨ।ਉਨਾਂ ਨੇ ਸੰਗਤਾਂ ਨੂੰ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ 21 ਮਈ ਨੂੰ ਹੋਣ ਵਾਲੇ ਫਾਈਨਲ ਮੁਕਾਬਲੇ ਲਈ ਵੱਧ ਤੋਂ ਵੱਧ ਪੁੱਜਣ ਦੀ ਅਪੀਲ ਕੀਤੀ। ਉਨਾਂ ਨੇ ਕਿਹਾ ਕਿ ਦਸਤਾਰ ਸਜਾਉਣ ਲਈ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਵਿੱਚ ਸਤਨਾਮ ਸਿੰਘ ਦਬੜੀਖਾਨਾ, ਜਗਰਾਜ ਸਿੰਘ ਢੱਡਰੀਆ, ਗੁਰਸੇਵਕ ਸਿੰਘ ਭਾਣਾ ਅਤੇ ਜਸਵੀਰ ਸਿੰਘ ਲੋਂਗੋਵਾਲ ਅਹਿਮ ਰੋਲ ਅਦਾ ਕਰ ਰਹੇ ਹਨ।ਇਸ ਮੌਕੇ ਸੁਸਾਇਟੀ ਮੀਤ ਪ੍ਰਧਾਨ ਜਗਮੀਤ ਸਿੰਘ, ਖਜਾਨਚੀ ਹਰਜੀਤ ਸਿੰਘ, ਕੁਲਦੀਪ ਸਿੰਘ, ਸਤਨਾਮ ਸਿੰਘ, ਗੁਰਪ੍ਰੀਤ ਸਿੰਘ, ਬਲਜਿੰਦਰ ਸਿੰਘ, ਨਵਦੀਪ ਸਿੰਘ, ਸਤਵਿੰਦਰ ਸਿੰਘ ਆਦਿ ਹਾਜਰ ਸਨ।
ਤਸਵੀਰ 01
Check Also
ਡਾ. ਸਰਬਜੀਤ ਸਿੰਘ ਸਾਹਿਤ ਅਕੈਡਮੀ ਲੁਧਿਆਣਾ ਦੇ ਦੂਜੀ ਵਾਰ ਪ੍ਰਧਾਨ ਬਣੇ
ਲੁਧਿਆਣਾ, 21 ਮਾਰਚ (ਡਾ. ਗੁਰਵਿੰਦਰ ਅਮਨ) – ਡਾ. ਸਰਬਜੀਤ ਸਿੰਘ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਪ੍ਰਬੁੱਧ ਅਲੋਚਕ …
Punjab Post Daily Online Newspaper & Print Media