ਬਠਿੰਡਾ, 20 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਜ਼ਿਲਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਪਰਮਜੀਤ ਸਿੰਘ ਦੀ ਰਹਿਨੁਮਾਈ ਹੇਠ ਕਹਿਰ ਭਰੀ ਗਰਮੀ `ਚ ਛਬੀਲ ਦਾ ਆਯੋਜਨ ਕੀਤਾ ਗਿਆ।ਜਿਸ ਦਾ ਉਦਘਾਟਨ ਡਾ: ਮਨਦੀਪ ਮਿੱਤਲ ਸੀ.ਜੇ.ਐਮ/ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੀਤਾ ਗਿਆ।ਇਸ ਸਮੇਂ ਉਨਾਂ ਨੇ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵਧ ਤੋਂ ਵੱਧ ਲਾਭ ਲੈਣ ਲਈ ਏ.ਡੀ.ਆਰ ਸੈਂਟਰ ਵਿਖੇ ਚੱਲ ਰਹੇ ਫਰੰਟ ਆਫਿਸ ਵਿਚ ਕਿਸੇ ਵੀ ਕੰਮ ਕਾਜ ਵਾਲੇ ਦਿਨ ਆ ਕੇ ਮਿਲ ਸਕਦੇ ਹਨ। ਉਨਾਂ ਨੇ ਬਠਿੰਡਾ ਵਿਕਾਸ ਮੰਚ ਅਤੇ ਉਨਾਂ ਦੇ ਵਰਕਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਅਜਿਹੇ ਉਪਰਲੇ ਭਵਿੱਖ ਵਿੱਚ ਵੀ ਚੱਲਦੇ ਰਹਿਣੇ ਚਾਹੀਦੇ ਹਨ ਤਾਂ ਜੋ ਗਰੀਬ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕੇ ।ਵਿਕਾਸ ਮੰਚ ਦੇ ਪ੍ਰਧਾਨ ਰਕੇਸ਼ ਨਰੂਲਾ ਨੇ ਜੱਜ ਸਾਹਿਬ ਦਾ ਧੰਨਵਾਦ ਕੀਤਾ। ਸੀ.ਜੇ.ਐਮ./ਸਕੱਤਰ, ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।ਗੰਭੀਰ ਫੌਜ਼ਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਸਿਵਲ ਕੇਸ ਇਸ ਲੋਕ ਅਦਾਲਤ ਵਿਚ ਸੁਣਵਾਈ ਲਈ ਰੱਖੇ ਜਾਣਗੇ। ਜੇਕਰ ਕੋਈ ਆਪਣਾ ਕੇਸ ਇਸ ਲੋਕ ਅਦਾਲਤ ਵਿਚ ਲਗਵਾਉਣਾ ਚਾਹੁੰਦਾ ਹੈ ਤਾਂ ਉਹ ਸਬੰਧਿਤ ਆਦਲਤ ਨੂੰ ਦਰਖਾਸਤ ਦੇ ਸਕਦਾ ਹੈ।ਜਿਸ ਨਾਲ ਸਮੇਂ ਅਤੇ ਧਨ ਦੀ ਬੱਚਤ ਹੋਵੇਗੀ ਅਤੇ ਆਪਸੀ ਭਾਈਚਾਰੇ ਵਿਚ ਵਾਧਾ ਹੋਵਗਾ।
Check Also
ਖਾਲਸਾ ਕਾਲਜ ਵਿਖੇ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਦੂਜਾ ਦਿਨ ਸੰਨ ‘65 ਦੀ ਜੰਗ ’ਤੇ ਰਿਹਾ ਕੇਂਦਰਿਤ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਰਵਾਏ ਜਾ ਰਹੇ ਦੋ-ਰੋਜ਼ਾ ਮਿਲਟਰੀ …
Punjab Post Daily Online Newspaper & Print Media