ਪਠਾਨਕੋਟ, 20 ਮਈ (ਪੰਜਾਬ ਪੋਸਟ ਬਿਊਰੋ) –
ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ ਵਲੋ ਭੇਜੀ ਗਈ ਐਸ.ਐਮ.ਐਲ ਵੈਨ ਰਾਹੀ ਅੱਜ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਪਿੰਡ ਬਮਿਆਲ, ਦਨਵਾਲ, ਸੋਫੀਚੱਕ ਅਤੇ ਕੋਟਲੀ ਵਿਖੇ ਸ੍ਰੀਮਤੀ ਆਸ਼ਾ ਮਹਾਜਨ, ਸ੍ਰੀਮਤੀ ਰਮਨ ਕੁਮਾਰੀ (ਪੈਨਲ ਵਕੀਲ) ਅਤੇ ਬਲਵਾਨ ਸਿੰਘ ਪੀ.ਐਲ.ਵੀ ਵਲੋਂ ਐਸ.ਐਮ.ਐਲ ਵੈਨ ਰਾਹੀ ਲੋਕਾਂ ਨੂੰ ਜਾਗਰੂਕ ਕਰਨ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸਮੇਂ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਉਨਾਂ ਕਾਨੂੰਨੀ ਸਹਾਇਤਾ ਸਕੀਮ ਬਾਰੇ ਦਸਿਆ ਕਿ ਜੇਕਰ ਉਹ ਸਰਕਾਰ ਵਲੋਂ ਸਕੀਮ ਅਧੀਨ ਨਿਰਧਾਰਤ ਕੈਟਾਗਰੀ ਨਾਲ ਸਬੰਧ ਰੱਖਦੇ ਹਨ ਤਾਂ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੋਂ ਮੁਫਤ ਕਾਨੂੰਨੀ ਸਹਾਇਤਾ ਲੈ ਸਕਦੇ ਹਨ।ਇਸ ਸਮੇਂ ਨੈਸ਼ਨਲ ਲੋਕ ਅਦਾਲਤਾਂ ਦੀ ਮਹੱਤਤਾ ਅਤੇ ਮੀਡੀਏਨ ਸੈਂਟਰ/ਸਮਝੌਤਾ ਸਦਨ ਬਾਰੇ ਜਾਗਰੂਕ ਕਰਦਿਆਂ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿਤੀ ਗਈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media