Saturday, April 18, 2026

ਗੁਰਮਤਿ ਗਿਆਨ ਦੀਆਂ ਕਲਾਸਾਂ ਦੀ ਸੰਪੂਰਨਤਾ

PPN290605

                                                                                                                                                                                                                     ਤਸਵੀਰ ਅਵਤਾਰ ਸਿੰਘ ਕੈਂਥ
ਬਠਿੰਡਾ, 29  ਜੂਨ (ਜਸਵਿੰਦਰ ਸਿੰਘ ਜੱਸੀ) –  ਸਿੱਖ ਮਿਸਨਰੀ ਕਾਲਜ ਲੁਧਿਆਣਾ ਦੇ ਸਰਕਲ ਬਠਿੰਡਾ ਵਲੋਂ ਬਠਿੰਡਾ ਵਿਖੇ ਵੱਖ-ਵੱਖ ਥਾਵਾਂ ‘ਤੇ ਗੁਰਮਤਿ ਟ੍ਰੇਨਿੰਗ ਕੈਂਪਾਂ ਅਧੀਨ ਸਥਾਨਕ ਸ਼ਹੀਦ ਭਾਈ ਮਤੀ ਦਾਸ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਪਿਛਲੇ ਕਈ ਦਿਨਾਂ ਤੋਂ ਬੱਚਿਆਂ ਨੂੰ ਗਰਮੀਆਂ ਦੀ ਛੁੱਟੀਆਂ ਦੇ ਕਾਰਨ ਸਿੱਖ ਮਿਸਨਰੀ ਕਾਲਜ ਲੁਧਿਆਣਾ ਦੇ ਸਰਕਲ ਵਲੋਂ ਭਾਈ ਗਗਨਦੀਪ  ਸਿੰਘ ਨੂੰ ਉਚੇਚੇ ਤੌਰ ‘ਤੇ ਨਿਯੁਕਤ ਕੀਤਾ ਗਿਆ ਸੀ । ਇਨ੍ਹਾਂ ਗੁਰਮਤਿ ਗਿਆਨ ਦੀਆਂ ਕਲਾਸਾਂ ਵਿਚ ਇਤਿਹਾਸ, ਗੁਰਬਾਣੀ, ਰਹਿਤ ਮਰਿਯਾਦਾ ਅਤੇ ਹੋਰ ਵਿਸ਼ਿਆਂ ਤੇ ਟ੍ਰੇਨਿੰਗ ਦਿੱਤੀ ਜਾ ਰਹੀ ਸੀ। ਇਸ ਗੁਰਮਤਿ ਗਿਆਨ ਦੀਆਂ ਕਲਾਸਾਂ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਤਰ੍ਹਾਂ ਦਾ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਸੀ।  ਗੁਰਮਤਿ ਗਿਆਨ ਦੀਆਂ ਕਲਾਸਾਂ ਦੀ ਸੰਪੂਰਨਤਾ ਮੌਕੇ ਗੁਰਦੁਆਰਾ ਕਮੇਟੀ ਵਲੋਂ ਭਾਈ ਗਗਨਦੀਪ ਸਿੰਘ ਦਾ ਸਨਮਾਨ ਵੀ ਕੀਤਾ ਗਿਆ। 

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply