ਬਠਿੰਡਾ, 21 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਧਾਰਮਿਕ ਸਮਾਗਮ ਰਜਿੰਦਰ ਸਿੰਘ ਵੀ ਨਗਰ ਵਿਖੇ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਨਿਤਨੇਮ ਦੀਆਂ ਬਾਣੀਆਂ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇੇ ਸਹਿਜ ਪਾਠ ਦੇ ਭੋਗ ਪਾਏਗੇ।ਸੁਸਾਇਟੀ ਮੈਂਬਰਾਂ ਵਲੋਂ ਸਬਦ ਕੀਰਤਨ ਗਾਇਨ ਕੀਤਾ ਗਿਆ।
ਇਸ ਤੋਂ ਇਲਾਵਾ ਇਕ ਹੋਰ ਧਾਰਮਿਕ ਸਮਾਗਮ ਗੁਰਮੀਤ ਸਿੰਘ,ਨਾਮਦੇਵ ਨਗਰ ’ਚ ਵੀ ਸੁਸਾਇਟੀ ਵਲੋਂ ਕੀਤਾ ਗਿਆ।ਸੁਸਾਇਟੀ ਦੇ ਮੈਂਬਰਾਂ ’ਚ ਰਾਕੇਸ਼ ਸਿੰਘ, ਦਿਲਬਾਗ ਸਿੰਘ, ਜਰਨੈਲ ਸਿੰਘ, ਚਰਨਜੀਤ ਸਿੰਘ, ਅਮਰਜੀਤ ਸਿੰਘ, ਜੋਗਿੰਦਰ ਸਿੰਘ ਮੱਕੜ, ਭੋਲਾ, ਅਵਤਾਰ ਸਿੰਘ, ਗੁਰਿੰਦਰਜੀਤ ਸਿੰਘ ਡਿੰਪੀ, ਦਿਲਜੀਤ ਸਿੰਘ, ਹਰਜਿੰਦਰ ਸਿੰਘ ਰਾਣਾ ਆਦਿ ਵਲੋਂ ਭਾਗ ਲਿਆ ਗਿਆ।ਸੁਸਾਇਟੀ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਸਨਮਾਨ ਚਿੰਨ ਗ੍ਰਹਿ ਵਾਸੀ ਪਰਿਵਾਰ ਨੂੰ ਦੇ ਕੇ ਸੁਸਾਇਟੀ ਮੈਂਬਰਾਂ ਵਲੋਂ ਸਨਮਾਨਤ ਕੀਤਾ ਗਿਆ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮ੍ਰਿਤਸਰ ਵਿਖੇ ਮੈਰਾਥਨ 12 ਸਤੰਬਰ ਨੂੰ
ਅੰਮ੍ਰਿਤਸਰ, 8 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਸੱਭਿਆਚਾਰਕ ਮਾਮਲੇ, ਪੁਰਾਤੱਤਵ ਅਤੇ ਅਜਾਇਬ ਘਰ …
Punjab Post Daily Online Newspaper & Print Media