Monday, July 6, 2026

ਐਮ.ਐਸ.ਸੀ (ਕੈਮਿਸਟਰੀ) ਤੀਜਾ ਸਮੈਸਟਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ

ਬਠਿੰਡਾ, 21 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – PPN2105201712ਬਠਿੰਡਾ, 21 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਗਏ ਵਿਸ਼ੇਸ਼ ਉਪਰਾਲਿਆਂ ਸਦਕਾ ਬਾਬਾ ਫ਼ਰੀਦ ਕਾਲਜ ਬਠਿੰਡਾ ਦੇ ਵਿਦਿਆਰਥੀ ਲਗਾਤਾਰ ਅਕਾਦਮਿਕ ਨਤੀਜਿਆਂ ਵਿੱਚ ਮੱਲਾਂ ਮਾਰ ਰਹੇ ਹਨ। ਇਸ ਵਾਰ ਫਿਰ ਐਮ.ਐਸ.ਸੀ. (ਕੈਮਿਸਟਰੀ) ਤੀਜਾ ਸਮੈਸਟਰ ਦੇ ਨਤੀਜਿਆਂ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕਰਕੇ ਬੁਲੰਦੀਆਂ ਨੂੰ ਛੂਹਿਆ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਐਮ.ਐਸ.ਸੀ (ਕੈਮਿਸਟਰੀ) ਤੀਜਾ ਸਮੈਸਟਰ ਦੇ ਨਤੀਜੇ ਵਿੱਚ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਰਿਤੀਕਾ ਨੇ 82.70% ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋ ਪਹਿਲੀ ਪੁਜੀਸ਼ਨ ਅਤੇ ਰਚਨਾ ਨੇ 81.80% ਅੰਕ ਪ੍ਰਾਪਤ ਕਰਕੇ ਦੂਜੀ ਪੁਜੀਸ਼ਨ ਹਾਸਲ ਕੀਤੀ ਹੈ ਜਦੋਂ ਕਿ ਪਵਨਪ੍ਰੀਤ ਕੌਰ ਨੇ 80.90% ਅੰਕ ਪ੍ਰਾਪਤ ਕਰਕੇ ਕਾਲਜ ਵਿਚੋਂ ਤੀਜੀ ਪੁਜੀਸ਼ਨ ਹਾਸਲ ਕੀਤੀ ਹੈ ।
ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਇਹਨਾਂ ਸ਼ਾਨਦਾਰ ਨਤੀਜਿਆ ਦਾ ਸਿਹਰਾ ਬਾਬਾ ਫ਼ਰੀਦ ਕਾਲਜ ਦੇ ਮਿਹਨਤੀ ਅਤੇ ਯੋਗ ਸਟਾਫ ਸਿਰ ਬੰਨਦਿਆਂ ਕਿਹਾ ਕਿ ਤਜ਼ਰਬੇਕਾਰ ਅਧਿਆਪਕਾਂ ਦੀ ਯੋਗ ਅਗਵਾਈ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਕਰਕੇ ਅਜਿਹੇ ਚੰਗੇ ਨਤੀਜੇ ਪ੍ਰਾਪਤ ਹੋਏ ਹਨ। ਇਹਨਾਂ ਸ਼ਾਨਦਾਰ ਨਤੀਜਿਆ ਬਾਰੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਉਨਾਂ ਨੇ ਕਿਹਾ ਕਿ ਸੰਸਥਾ ਵਿਖੇ ਲਾਗੂ ਇਨੋਵੇਟਿਵ ਟੀਚਿੰਗ ਮੈਥਡੋਲੋਜੀ ਤਹਿਤ ਸਮੇਂ ਸਮੇਂ ਤੇ ਸੰਸਥਾ ਵਿਖੇ ਪ੍ਰਸਿੱਧ ਸਿੱਖਿਆ ਸ਼ਾਸਤਰੀਆਂ/ਵਿਸ਼ਾ ਮਾਹਿਰਾਂ ਅਤੇ ਹੋਰ ਵਿਦਵਾਨਾਂ ਦੇ ਵਿਸਥਾਰ ਭਾਸ਼ਣ, ਸੈਮੀਨਾਰ ਆਦਿ ਆਯੋਜਿਤ ਹੁੰਦੇ ਰਹਿੰਦੇ ਹਨ ਅਤੇ ਇਸ ਤੋਂ ਇਲਾਵਾ ਗਰੁੱਪ ਡਿਸਕਸ਼ਨ, ਡੀਬੇਟ, ਭਾਸ਼ਣ ਆਦਿ ਗਤੀਵਿਧੀਆਂ ਸਦਕਾ ਅਜਿਹੇ ਸ਼ਾਨਦਾਰ ਨਤੀਜੇ ਪ੍ਰਾਪਤ ਹੋ ਰਹੇ ਹਨ। ਉਹਨਾਂ ਨੇ ਹੋਣਹਾਰ ਵਿਦਿਆਰਥੀਆਂ, ਉਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਹਨਾਂ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply