Monday, July 6, 2026

ਝੋਨੇ ਤੋਂ ਵਧੇਰੇ ਪੈਦਾਵਾਰ ਲਈ ਸਹੀ ਕਿਸਮ ਦੀ ਕਾਸ਼ਤ ਕਰਨੀ ਜ਼ਰੂਰੀ – ਡਾ. ਅਮਰੀਕ ਸਿੰਘ

ਪਠਾਨਕੋਟ, 21 ਮਈ (ਪੰਜਾਬ ਪੋਸਟ ਬਿਊਰੋ) –  PPN2105201718ਝੋਨੇ ਅਤੇ ਬਾਸਮਤੀ ਦੀ ਫਸਲ ਨੂੰ ਬੀਜ ਜਨਤ ਰੋਗਾਂ ਤੋਂ ਬਚਾਉਣ ਲਈ ਪਨੀਰੀ ਬੀਜਣ ਤੋਂ ਪਹਿਲਾਂ ਬੀਜ ਨੂੰ ਉੱਲੀਨਾਸ਼ਕ ਰਸਾਇਣਾਂ ਨਾਲ ਸੋਧ ਲੈਣਾ ਚਾਹੀਦਾ ਹੈ ਤਾਂ ਜੋ ਬਾਅਦ ਵਿੱਚ ਲੱਗਣ ਵਾਲੀਆ ਬਿਮਾਰੀਆਂ ਤੋਂ ਬਚਿਆ ਜਾ ਸਕੇ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਨੀਲਿਮਾ ਅਤੇ ਡਾ. ਇੰਦਰਜੀਤ ਸਿੰਘ ਧੰਜੂ ਦੀ ਅਗਵਾਈ ਹੇਠ ਚਲਾਈ ਜਾ ਰਹੀ ਸਾਉਣੀ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ ਤੰਗੋਸ਼ਾਹ ਵਿੱਚ ਸ਼੍ਰੀ ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ ਦੇ ਪ੍ਰਬੰਧਾਂ ਹੇਠ ਲਗਾਏ ਕਿਸਾਨ ਜਾਗਰੁਕਤਾ ਕੈਂਪ ਵਿੱਚ ਕਿਸਾਨਾਂ ਨੂੰ ਤੰਦਰੁਸਤ ਪਨੀਰੀ ਤਿਆਰ ਕਰਨ ਬਾਰੇ ਤਕਨੀਕੀ ਨੁਕਤੇ ਸਾਂਝੇ ਕਰਦਿਆਂ ਕਹੇ।ਹੋਰਨਾਂ ਤੋਂ ਇਲਾਵਾ ਡਾ. ਸੰਦੀਪ ਸਿੰਘ ਢਿਲੋਂ ਖੇਤੀਬਾੜੀ ਵਿਕਾਸ ਅਫਸਰ, ਬਲਵਿੰਦਰ ਕੁਮਾਰ ਏ.ਟੀ.ਐਮ, ਅਮਨਦੀਪ ਸਿੰਘ ਸੰਧੂ, ਸੁਲੱਖਣ ਸਿੰਘ, ਅਜੀਤ ਸਿੰਘ, ਅਮਰੀਕ ਸਿੰਘ, ਬਲਰਾਜ ਸਿੰਘ, ਮੋਹਨ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।ਕਿਸਾਨਾਂ ਨੂੰ ਮੌਕੇ ਤੇ ਝੋਨੇ ਅਤੇ ਬਾਸਮਤੀ ਦੀ ਪਨੀਰੀ ਬੀਜਣ ਤੋਂ ਪਹਿਲਾਂ ਬੀਜ ਨੂੰ ਸੋਧ ਕੇ ਪ੍ਰਦਰਸ਼ਤ ਕੀਤਾ ਗਿਆ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਸਫਲ ਕਾਸ਼ਤ ਲਈ ਸਭ ਤੋਂ ਜ਼ਰੂਰੀ ਹੈ ਕਿ ਕਿਸਮ ਦੀ ਸਹੀ ਚੋਣ ਕਰਕੇ ਸਹੀ ਸਮੇਂ ਤੇ ਪਨੀਰੀ ਦੀ ਬਿਜਾਈ ਕੀਤੀ ਜਾਵੇ।ਉਨਾਂ ਕਿਹਾ ਕਿ ਅਜਿਹੀਆਂ ਕਿਸਮਾਂ ਦੀ ਹੀ ਬਿਜਾਈ ਕਤਿੀ ਜਾਵੇ ਜੋ ਝੁਲਸ ਰੋਗ ਸਮੇਤ ਵੱਖ ਵੱਖ ਬਿਮਾਰੀਆਂ ਦਾ ਟਾਕਰਾ ਕਰਨ ਦੇ ਸਮਰੱਥ ਹੋਣ।ਉਨਾਂ ਕਿਹਾ ਕਿ ਪੀ.ਆਰ 121, ਪੀ.ਆਰ 126, ਪੰਜਾਬ ਬਾਸਮਤੀ 4 ਅਤੇ ਬਾਸਮਤੀ ਨੰ. 5 ਕਿਸਮਾਂ ਝੁਲਸ ਰੋਗ ਦਾ ਟਾਕਰਾ ਕਰ ਸਕਦੀਆਂ ਹਨ ਜਦ ਕਿ ਪੂਸਾ 1121 ਉੱਪਰ ਪੈਰਾਂ ਦੇ ਗਲਣ ਦਾ ਰੋਗ ਦਾ ਹਮਲਾ ਵਧੇਰੇ ਹੁੰਦਾ ਹੈ ਇਸ ਲਈ ਪੂਸਾ 1121 ਦੇ ਬੀਜ ਅਤੇ ਪਨੀਰੀ ਦੀਆਂ ਜੜਾਂ ਦੀ ਸੋਧ ਕਰਨੀ ਬਹੁਤ ਜ਼ਰੂਰੀ ਹੈ।ਉਨਾਂ ਕਿਹਾ ਕਿ ਬਾਸਮਤੀ 1121 ਦੀ ਪਨੀਰੀ ਬੀਜਣ ਦਾ ਸਮਾਂ ਜੂਨ ਦਾ ਪਹਿਲਾ ਪੰਦਰਵਾੜਾ ਹੈ।ਉਨਾਂ ਕਿਹਾ ਕਿ ਖੇਤੀ ਜਿਨਸਾਂ ਦੇ ਸਿੱਧੇ ਮੰਡੀਕਰਨ ਲਈ ਕਿਸਾਨ ਬਾਜ਼ਾਰ ਨਾਲ ਜੁੜਨਾ ਚਾਹੀਦਾ ਹੈ ਤਾਂ ਜੋ ਖੇਤੀ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ।ਡਾ. ਸੰਦੀਪ ਸਿੰਘ ਨੇ ਪਨੀਰੀ ਬੀਜਣ ਤੋਂ ਪਹਿਲਾਂ ਝੋਨੇ ਦੇ ਬੀਜ ਦੀ ਸੋਧ ਕਰਨ ਤੇ ਜ਼ੋਰ ਦਿੰਦਿਆਂ ਕਿਹਾ ਕਿ ਝੋਨੇ ਅਤੇ ਬਾਸਮਤੀ ਦੀ ਪਨੀਰੀ ਬੀਜ ਨੂੰ ਬੀਜਣ ਤੋਂ ਪਹਿਲਾਂ 8 ਕਿਲੋ ਬੀਜ ਨੂੰ 20 ਗਾਮ ਕਾਰਬੈਂਡਾਜ਼ਿਮ ਅਤੇ 1 ਗ੍ਰਾਮ ਸਟ੍ਰੈਪਟੋਸਾਈਕਲਿਨ ਨੂੰ 10 ਲਿਟਰ ਪਾਣੀ ਦੇ ਘੋਲ ਵਿੱਚ ਘੱਟੋ ਘੱਟ 10-12 ਘੰਟੇ ਭਿਉਂ ਕੇ ਰੱਖੋ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply