Monday, July 6, 2026

33ਵਾਂ ਵਿਸ਼ਾਲ ਸ਼ਹੀਦੀ ਸਮਾਗਮ ਸੰਬੰਧੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਗਿ: ਹਰਨਾਮ ਸਿੰਘ ਖ਼ਾਲਸਾ

ਮਹਿਤਾ, 20 ਮਈ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – PPN2105201719ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਸਾਕਾ ਨੀਲਾ ਤਾਰਾ `ਚ ਸ਼ਹੀਦ ਹੋਏ ਸਿੰਘਾਂ ਸਿੰਘਣੀਆਂ ਦੀ ਯਾਦ ਵਿੱਚ ਕਰਾਏ ਜਾ ਰਹੇ 33ਵੇਂ ਵਿਸ਼ਾਲ ਸ਼ਹੀਦੀ ਸਮਾਗਮ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਉਹਨਾਂ ਸੰਗਤਾਂ ਨੂੰ ਮਹਿਤਾ ਵਿਖੇ ਵਧ ਚੜ ਕੇ ਪਹੁੰਚਣ ਦੀ ਅਪੀਲ।
ਦਮਦਮੀ ਟਕਸਾਲ ਦੇ ਹੈਡਕੁਆਟਰ, ਮਹਿਤਾ ਵਿਖੇ ਜੂਨ `84 ਦੇ ਸ਼ਹੀਦਾਂ ਦੀ ਯਾਦ ਨਾਲ ਸੰਬੰਧਿਤ 33ਵੇ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਿਹਾ ਕਿ ਜੂਨ 1984 ਦੌਰਾਨ ਭਾਰਤੀ ਹਕੂਮਤ ਵੱਲੋਂ ਸ੍ਰੀ ਦਰਬਾਰ ਸਾਹਿਬ `ਤੇ ਕੀਤੇ ਗਏ ਹਮਲੇ ਦਾ ਮੂੰਹ ਤੋੜ ਜਵਾਬ ਦਿੰਦਿਆਂ ਸੰਤ ਬਾਬਾ ਜਰਨੈਲ ਸਿੰਘ ਜੀ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ ਹੇਠ ਗੁਰਧਾਮਾਂ ਦੀ ਰੱਖਿਆ ਕਰਦਿਆਂ ਅਣਖ ਅਤੇ ਗੈਰਤ ਨਾਲ ਸ਼ਹੀਦੀ ਜਾਮ ਪੀਣ ਵਾਲੇ ਅਮਰ ਸ਼ਹੀਦ ਭਾਈ ਅਮਰੀਕ ਸਿੰਘ, ਜਨਰਲ ਸੁਬੇਗ ਸਿੰਘ, ਬਾਬਾ ਠਾਰਾ ਸਿੰਘ ਅਤੇ ਜੂਨ 84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਚੌਕ ਵਿਖੇ ਹਰ ਸਾਲ ਦੀ ਤਰਾਂ 6 ਜੂਨ ਨੂੰ ਹੋਰ ਰਹੇ ਸ਼ਹੀਦੀ ਸਮਾਗਮ ਵਿੱਚ ਹਿੱਸਾ ਲੈਣ ਲਈ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।ਉਹਨਾਂ ਦੱਸਿਆ ਕਿ ਅੱਜ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਦੌਰਾਨ ਆਗੂਆਂ ਨੂੰ ਜ਼ਿੰਮੇਵਾਰੀਆਂ ਲਾਈਆਂ ਗਈਆਂ ਹਨ।ਉਹਨਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਜ਼ਿਲ੍ਹਾ ਗੁਰਦਾਸਪੁਰ ਅਤੇ ਇਸ ਮਹੀਨੇ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡਾਂ `ਚ ਲੜੀਵਾਰ ਦੀਵਾਨ ਸਜਾਏ ਜਾ ਰਹੇ ਹਨ ਇੱਕ ਤੋਂ 5 ਜੂਨ ਤਕ ਹੈਡਕੁਆਟਰ ਮਹਿਤਾ ਵਿਖੇ ਹਰ ਰੋਜ਼ ਸ਼ਾਮ ਨੂੰ ਦੀਵਾਨ ਸਜਾਏ ਜਾਣਗੇ ਅਤੇ 6 ਜੂਨ ਨੂੰ ਵਿਸ਼ਾਲ ਸ਼ਹੀਦੀ ਸਮਾਗਮ ਕੀਤਾ ਜਾਵੇਗਾ।ਉਹਨਾਂ ਵਧ ਚੜ ਕੇ ਸੰਗਤਾਂ ਨੂੰ ਸ਼ਹੀਦੀ ਸਮਾਗਮਾਂ `ਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ।ਮੀਟਿੰਗ ਦੌਰਾਨ ਹਾਜ਼ਰ ਪੰਥ ਦੀਆਂ ਸਮੁੱਚੀ ਜਥੇਬੰਦੀਆਂ, ਸੰਪਰਦਾਵਾਂ, ਸੰਤਾਂ ਮਹਾਂਪੁਰਸ਼ਾਂ ਅਤੇ ਉਹਨਾਂ ਦੇ ਨੁਮਾਇੰਦਿਆਂ ਨੇ ਦਮਦਮੀ ਟਕਸਾਲ ਨੂੰ ਹਰ ਤਰਾਂ ਸਹਿਯੋਗ ਦੇਣ ਦਾ ਐਲਾਨ ਕੀਤਾ ਹੈ।
ਇਸ ਮੌਕੇ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ, ਭਾਈ ਈਸ਼ਰ ਸਿੰਘ, ਬਾਬਾ ਸੁੱਧ ਸਿੰਘ ਲੰਗਰਾਂ ਵਾਲੇ, ਬਾਬਾ ਬੰਤਾ ਸਿੰਘ, ਸੰਤ ਬਾਬਾ ਬੁੱਧ ਸਿੰਘ ਨਿੱਕੇ ਘੁਮਣਾਂ ਵਾਲੇ, ਬਾਬਾ ਹਰਦੇਵ ਸਿੰਘ ਰਾਜਸਥਾਨ ਵਾਲੇ, ਬਾਬਾ ਗੁਰਤੇਜ ਸਿੰਘ ਖਜਾਲੇਵਾਲੇ, ਸੰਤ ਬਾਬਾ ਸੱਜਣ ਸਿੰਘ ਬੇਰ ਸਾਹਿਬ, ਸੰਤ ਬਾਬਾ ਮੇਜਰ ਸਿੰਘ ਵਾਂ ਵਾਲੇ, ਬਾਬਾ ਸੋਮਦਤ ਸਿੰਘ, ਬਾਬਾ ਸੁਖਵਿੰਦਰ ਸਿੰਘ ਕਾਰਸੇਵਾ ਵਾਲੇ, ਬਾਬਾ ਸੁਰਜੀਤ ਸਿੰਘ ਸੋਧੀ, ਬਾਬਾ ਦਲਬਾਗ ਸਿੰਘ ਆਰਫਕੇ, ਬਾਬਾ ਸੁਰਜੀਤ ਸਿੰਘ ਮਹਿਰੋ, ਬਾਬਾ ਸਵਰਨਜੀਤ ਸਿੰਘ ਤਰਨਾ ਦਲ ਦੋਆਬਾ, ਬਾਬਾ ਹਰੀ ਸਿੰਘ ਬਾਬਾ ਬਕਾਲਾ, ਬਾਬਾ ਚਰਨਜੀਤ ਸਿੰਘ ਜਸੋਵਾਲ, ਬਾਬਾ ਸਤਨਾਮ ਸਿੰਘ ਜਫਰਵਾਲ, ਬਾਬਾ ਬਲਵਿੰਦਰ ਸਿੰਘ ਹਰਚੋਵਾਲ, ਬਾਬਾ ਸੁਖਵੰਤ ਸਿੰਘ ਚੰਨਣਕੇ, ਬਾਬਾ ਕਵਲਜੀਤ ਸਿੰਘ ਨਾਗੀਆਣਾ, ਬਾਬਾ ਸੁਰਜੀਤ ਸਿੰਘ ਘਣੁੜਕੀ, ਬਾਬਾ ਬਚਨ ਸਿੰਘ ਮੱਲਣ, ਬਾਬਾ ਮੋਹਨ ਸਿੰਘ ਭੰਗਾਲੀ, ਬਾਬਾ ਮਨਮੋਹਨ ਸਿੰਘ ਭੰਗਾਲੀ, ਬਾਬਾ ਲਖਬੀਰ ਸਿੰਘ, ਬਾਬਾ ਕਰਮਜੀਤ ਸਿੰਘ ਟਿੱਬਾ ਸਾਹਿਬ, ਭਗਵੰਤ ਸਿੰਘ ਸਿਆਲਕਾ, ਭਾਈ ਅਜੈਬ ਸਿੰਘ ਅਭਿਆਸੀ, ਗੁਰਦੀਪ ਸਿੰਘ, ਬਲਜੀਤ ਸਿੰਘ ਜਲਾਲਉਸਮਾ ਸਾਬਕਾ ਵਿਧਾਇਕ, ਲਖਬੀਰ ਸਿੰਘ ਲਖੀ ਕਮਿਸ਼ਨਰ, ਡਾ: ਦਲਬੀਰ ਸਿੰਘ ਵੇਰਕਾ ਆਦਿ ਮੌਜੂਦ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply