ਸਮਰਾਲਾ 22 ਮਈ (ਪੰਜਾਬ ਪੋਸਟ- ਕੰਗ) – ਨਨਕਾਣਾ ਸਾਹਿਬ ਪਬਲਿਕ ਸਕੂਲ ਕੋਟ ਗੰਗੂ ਰਾਏ ਵਿਖੇ ਬਤੌਰ ਪ੍ਰਿੰਸੀਪਲ ਸੇਵਾ ਨਿਭਾ ਰਹੇ ਰੁਪਿੰਦਰ ਸਿੰਘ ਬੈਨੀਪਾਲ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਪਿਤਾ ਮਾਸਟਰ ਅਜੀਤ ਸਿੰਘ ਦਾ ਕੁੱਝ ਦਿਨ ਬੀਮਾਰ ਰਹਿਣ ਪਿੱਛੋਂ ਦਿਹਾਂਤ ਹੋ ਗਿਆ।ਮਾਸਟਰ ਅਜੀਤ ਸਿੰਘ ਰਿਟਾਇਰਮੈਂਟ ਤੋਂ ਬਾਅਦ ਆਪਣੇ ਇਲਾਕੇ ਦੇ ਸਮਾਜਿਕ ਕੰਮਾਂ ਵਿੱਚ ਭਾਗ ਲੈਂਦੇ ਰਹੇ।ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦੇ ਭੋਗ 26 ਮਈ ਨੂੰ ਉਨ੍ਹਾਂ ਦੇ ਜੱਦੀ ਪਿੰਡ ਰਾਜੇਵਾਲ (ਰੋਹਣੋਂ) ਵਿਖੇ ਦੁਪਹਿਰ 1 ਤੋਂ 2 ਵਜੇ ਤੱਕ ਪਾਏ ਜਾਣਗੇ। ਪ੍ਰਿੰਸੀਪਲ ਰੁਪਿੰਦਰ ਸਿੰਘ ਨਾਲ ਸਮੂਹ ਸਟਾਫ ਨਨਕਾਣਾ ਸਾਹਿਬ ਪਬਲਿਕ ਸਕੂਲ ਕੋਟਗੰਗੂ ਰਾਏ, ਅਧਿਆਪਕ ਚੇਤਨਾ ਮੰਚ ਸਮਰਾਲਾ, ਸਾਹਿਤ ਸਭਾ ਸਮਰਾਲਾ ਅਤੇ ਹੋਰ ਸਮਾਜਿਕ ਸੰਸਥਾਵਾਂ ਵੱਲੋਂ ਦੁੱਖ ਸਾਂਝਾ ਕੀਤਾ ਗਿਆ ਅਤੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ।
Check Also
ਵਾਈਸ ਚਾਂਸਲਰ ਸ. ਬਿਸ਼ਨ ਸਿੰਘ ਸਮੁੰਦਰੀ ਦੇ ਸਪੁੱਤਰ ਦਿੱਲੀ ਦੇ ਉਪ ਰਾਜਪਾਲ ਬਣਨ ਉਪਰੰਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਪੁੱਜੇ
ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਹਿਲੇ ਵਾਈਸ-ਚਾਂਸਲਰ ਸ. …
Punjab Post Daily Online Newspaper & Print Media