ਅੰਮ੍ਰਿਤਸਰ, 22 ਮਈ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) –
ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਪੰਜਾਬ ਦੇ ਲੋਕਾਂ ਵਿਚ ਤਰਕਸ਼ੀਲ ਸਾਹਿਤ ਰਾਹੀਂ ਗਿਆਨ, ਵਿਗਿਆਨ ਅਤੇ ਤਰਕਸ਼ੀਲ ਸੋਚ ਪ੍ਰਫੁਲਿਤ ਕਰਨ ਲਈ ਚਲਾਈ ਜਾ ਰਹੀ ਤਰਕਸ਼ੀਲ ਸਾਹਿਤ ਵੈਨ ਨੂੰ ਅੰਮ੍ਰਿਤਸਰ ਇਕਾਈ ਦੇ ਯਤਨਾਂ ਸਦਕਾ ਰੇਲਵੇ ਵਰਕਸ਼ਾਪ ਪੁਤਲੀਘਰ ਦੇ ਸਾਹਮਣੇ ਪ੍ਰਦਰਸ਼ਿਤ ਕੀਤਾ ਗਿਆ, ਜਿਸ ਨੂੰ ਮੁਲਾਜ਼ਮਾਂ ਅਤੇ ਆਮ ਲੋਕਾਂ ਵਲੋਂ ਭਰਪੂਰ ਹੁੰਗਾਰਾ ਦਿੱਤਾ ਗਿਆ।
ਸੁਸਾਇਟੀ ਦੇ ਜਥੇਬੰਦਕ ਮੁਖੀ ਸੁਮੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਿਆਰੀ ਕਿਤਾਬਾਂ ਮਨੁੱਖ ਦੀਆਂ ਸਭ ਤੋਂ ਵਧੀਆ ਅਤੇ ਸਦੀਵੀ ਸਾਥੀ ਹੁੰਦੀਆਂ ਹਨ ਅਤੇ ਇਕ ਸਿਹਤਮੰਦ ਤੇ ਵਿਕਸਤ ਪਰਿਵਾਰ ਅਤੇ ਸਮਾਜ ਦੀ ਸਥਾਪਨਾ ਲਈ ਸਾੂਨੂੰ ਤਰਕਸ਼ੀਲ ਅਤੇ ਮਿਆਰੀ ਸਾਹਿਤ ਪੜਣ ਦੀ ਆਦਤ ਪਾਉਣੀ ਚਾਹੀਦੀ ਹੈ ਤਾਂ ਕਿ ਇਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਲਾਤੇ ਸਮਾਜ, ਰਾਜਨੀਤੀ, ਧਰਮ ਅਤੇ ਲੋਕ ਵਿਰੋਧੀ ਰਾਜ ਪ੍ਰਬੰਧ ਵਿਚ ਫੈਲੀਆਂ ਕੁਰੀਤੀਆਂ, ਵਧੀਕੀਆਂ, ਫਿਰਕਾਪ੍ਰਸਤੀ, ਲੁੱਟ ਅਤੇ ਭ੍ਰਿਸ਼ਟਾਚਾਰ ਵਿਰੁੱਧ ਜਥੇਬੰਦਕ ਸੰਘਰਸ਼ ਕਰਨ ਦੇ ਸਮਰਥ ਬਣਿਆ ਜਾ ਸਕੇ।
ਤਰਕਸ਼ੀਲ ਆਗੂਆਂ ਸੁਖਮੀਤ ਸਿੰਘ ਅਤੇ ਕਾਮਰੇਡ ਅਜੀਤ ਸਿੰਘ ਨੇ ਕਿਹਾ ਕਿ ਸਮਾਜ ਵਿਚ ਫੈਲੇ ਵਹਿਮਾਂ ਭਰਮਾਂ, ਅੰਧ ਵਿਸ਼ਵਾਸਾਂ, ਅਖੌਤੀ ਚਮਤਕਾਰਾਂ ਅਤੇ ਨਸ਼ਿਆਂ ਸਮੇਤ ਹੋਰ ਸਮਾਜਿਕ ਬੁਰਾਈਆਂ ਦੇ ਖਾਤਮੇ ਤੋਂ ਇਲਾਵਾ ਪਾਖੰਡੀ ਬਾਬਿਆਂ, ਜੋਤਸ਼ੀਆਂ ਅਤੇ ਸਾਧਾਂ ਵਲੋਂ ਕੀਤੀ ਜਾਂਦੀ ਲੁੱਟ ਤੋਂ ਬਚਣ ਲਈ ਤਰਕਸ਼ੀਲ ਸਾਹਿਤ ਦਾ ਡੂੰਘਾਈ ਨਾਲ ਅਧਿਐਨ ਕੀਤੇ ਜਾਣ ਦੀ ਲੋੜ ਹੈ।ਮੌਕੇ ਤਰਕਸ਼ੀਲ ਆਗੂਆਂ ਅਮਰਜੀਤ ਬਾਈ ਅਤੇ ਮੁਖਤਿਆਰ ਗੋਪਾਲਪੁਰਾ ਨੇ ਕਿਹਾ ਕਿ ਸਮਾਜ ਵਿਚ ਨੈਤਿਕ ਅਤੇ ਸਮਾਜਿਕ ਕਦਰਾਂ ਕੀਮਤਾਂ ਨੂੰ ਪ੍ਰਫੁਲਿਤ ਕਰਨ ਵਿਚ ਵਿਗਿਆਨਕ ਅਤੇ ਤਰਕਸ਼ੀਲ ਸਾਹਿਤ ਦਾ ਬੜਾ ਵੱਡਾ ਯੋਗਦਾਨ ਹੈ।ਤਰਕਸ਼ੀਲ ਸਾਹਿਤ ਵੈਨ ਦੇ ਪ੍ਰਬੰਧਕ ਜਸਵੰਤ ਸਿੰਘ ਕਥਿਤ ਆਤਮਾ, ਪੁਨਰ ਜਨਮ ਅਤੇ ਭੂਤਾਂ ਪ੍ਰੇਤਾਂ ਸਬੰਧੀ ਪਾਠਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ।ਮਾਸਟਰ ਕੁਲਜੀਤ ਵੇਰਕਾ ਵਲੋਂ ਹੱਥ ਦੀ ਸਫਾਈ ਦੇ ਟ੍ਰਿਕ ਵਿਖਾਏ ਗਏ
ਇਯ ਮੌਕੇ ਮਨਮੋਹਨ ਸਿੰਘ, ਮਹਿੰਦਰਪਾਲ ਸਿੰਘ, ਕੁਲਦੀਪ ਸਿੰਘ, ਰਵਿੰਦਰ ਨਾਥ, ਜਰਮਨ ਸਿੰਘ, ਪ੍ਰਵੀਨ ਮਲਿਕ, ਸੁਖਬੀਰ ਸਿੰਘ, ਸੁਖਦੇਵ ਸਿੰਘ ਤੋਂ ਇਲਾਵਾ ਕਈ ਹੋਰਨਾਂ ਮੁਲਾਜ਼ਮਾਂ ਅਤੇ ਆਮ ਲੋਕਾਂ ਨੇ ਤਰਕਸ਼ੀਲ ਸਾਹਿਤ ਖਰੀਦਣ ਵਿਚ ਦਿਲਚਸਪੀ ਵਿਖਾਈ ਅਤੇ ਤਰਕਸ਼ੀਲ ਮੈਗਜੀਨ ਦੇ ਸਾਲਾਨਾ ਚੰਦੇ ਵੀ ਭਰੇ ਗਏ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media