ਅੰਮਿਤਸਰ, 23 ਮਈ (ਪੰਜਾਬ ਪੋਸਟ ਬਿਊਰੋ) –
ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਹੈ ਕਿ ਲੁਧਿਆਣਾ ਵਿਖੇ ਜੋ ਮਠਿਆਈ ਵਾਲੀ ਦੁਕਾਨ `ਤੇ ਕੰਮ ਕਰਦੇ ਲੜਕੇ ਦੇ ਕੇਸ ਕਤਲ ਕਰ ਦਿੱਤੇ ਗਏ ਹਨ, ਬਹੁਤ ਹੀ ਮੰਦਭਾਗੀ ਅਤੇ ਨਿੰਦਣਯੋਗ ਘਟਨਾ ਹੈ।ਇਸ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਓਨੀ ਹੀ ਥੋੜੀ ਹੈ।ਪੰਜਾਬ ਵਿਚ ਰਹਿੰਦਿਆਂ ਜੇ ਸਿੱਖਾਂ ਨਾਲ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਣਗੀਆਂ ਤਾਂ ਅਜਿਹੀਆਂ ਘਟਨਾਵਾਂ ਸਬੰਧੀ ਸਿੱਖ ਆਪਣੇ ਫੈਸਲੇ ਆਪ ਲੈਣ ਲਈ ਮਜਬੂਰ ਹੋਣਗੇ।
ਸਿੰਘ ਸਾਹਿਬ ਜੀ ਨੇ ਕਿਹਾ ਕਿ ਦਿਨ-ਬ-ਦਿਨ ਹੋ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਹੁਣ ਸਿੱਖਾਂ ਦੇ ਕੇਸ ਕਤਲ ਕਰਨ ਦੀਆਂ ਘਟਨਾਵਾਂ ਸਿੱਖ ਪੰਥ ਬਰਦਾਸ਼ਤ ਨਹੀਂ ਕਰੇਗਾ।ਉਨ੍ਹਾਂ ਨੇ ਸਮੂੰਹ ਸਿੱਖ ਪੰਥ ਨੂੰ ਇਕਜੁੱਟ ਹੋਣ ਲਈ ਕਿਹਾ।ਜਿਸ ਨਾਲ ਸਿੱਖ ਆਪਣੀ ਸ਼ਕਤੀ ਨੂੰ ਇਕੱਠਿਆਂ ਇਸਤੇਮਾਲ ਕਰਨ।ਜਥੇਦਾਰ ਨੇ ਸਰਕਾਰ ਨੂੰ ਤਾੜਨਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਤੁਰੰਤ ਉਪਰਾਲੇ ਕੀਤੇ ਜਾਣ ਅਤੇ ਦੋਸ਼ੀਆਂ ਉਪਰ ਸਖ਼ਤ ਕਾਰਵਾਈ ਕਰਦਿਆਂ ਸਜਾਵਾਂ ਦਿੱਤੀਆਂ ਜਾਣ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media