Tuesday, November 24, 2026

ਜਨਤਾ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਜਲਦੀ ਖਤਮ ਕਰਨ ਦੇ ਹਰ ਸੰਭਵ ਉਪਰਾਲੇ ਕੀਤੇ ਜਾਣਗੇ- ਹਾਂਡਾ

ਅਲਗੋਂ ਕੋਠੀ/ਅਮਰਕੋਟ, 23 ਮਈ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) –Raj kumar Handa  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਾਅਦਿਆਂ ਦੋਰਾਨ ਕਿਹਾ ਸੀ ਕਿ ਕਾਂਗਰਸ ਸਰਕਾਰ ਬਨਣ `ਤੇ ਪੰਜਾਬ ਵਿਚੋਂ ਨਸ਼ਿਆਂ ਨੂੰ ਪੂਰੀ ਤਰਾਂ ਖਤਮ ਕੀਤਾ ਜਾਵੇਗਾ, ਜਿਸ ਦੇ ਚੱਲਦੇ ਹੁਣ ਤੱਕ ਨਸ਼ਿਆਂ ਤੇ ਕਾਫੀ ਹੱਦ ਤਕ ਕੰਟਰੋਲ ਹੋ ਗਿਆ ਹੈ ਤੇ ਜਲਦੀ ਹੀ ਇਸ ਦਾ ਪੂਰੀ ਤਰਾਂ ਸਫਾਇਆ ਕੀਤਾ ਜਾਵੇਗਾ।ਇਨਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਰਾਜ ਕੁਮਾਰ ਹਾਂਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਕੀਤਾ।ਉਨਾਂ ਕਿਹਾ ਕਿ ਪਿਛਲੇ 10 ਸਾਲ ਅਕਾਲੀ ਭਾਜਪਾ ਨੇ ਸੂਬੇ ਅੰਦਰ ਨਸ਼ਿਆਂ ਦਾ ਜੋ ਕੋਹੜ ਫੈਲਾਇਆ ਸੀ, ਉਸ ਨੂੰ ਖਤਮ ਕਰਨ ਲਈ ਥੋੜਾ ਜਿਹਾ ਟਾਇਮ ਤਾਂ ਜਰੂਰ ਲਗਦਾ ਹੈ।ਉਨਾਂ ਕਿਹਾ ਕਿ ਅਜੇ ਸਰਕਾਰ ਬਣਿਆਂ ਕੁੱਝ ਸਮਾਂ ਹੀ ਹੋਇਆ ਹੈ।ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਜਨਤਾ ਦੇ ਸਹਿਯੋਗ ਨਾਲ ਨਸ਼ਿਆਂ ਨੂੰ ਜਲਦੀ ਹੀ ਖਤਮ ਕਰਨ ਦੇ ਹਰ ਸੰਭਵ ਉਪਰਾਲੇ ਕੀਤੇ ਜਾਣਗੇ।ਇਸ ਮੋਕੇ ਬਾਊ ਰਾਮ, ਸੇਵਾ ਸਿੰਘ ਮਗੋਲ, ਚਾਨਣ ਸਿੰਘ ਆਦਿ ਹਾਜਰ ਸਨ ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply