Sunday, March 22, 2026

ਹਰੇਕ ਖੇਤਰ ਵਿੱਚ ਲੜਕਿਆਂ ਦੇ ਬਰਾਬਰ ਹੋ ਕੇ ਚੱਲਣਗੀਆਂ ਲੜਕੀਆਂ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਸੰਧੂ) – PPN2305201706ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਦੌਰਾਨ ਫਿਰ ਤੋਂ ਲੜਕੀਆਂ ਵੱਲੋਂ ਬਾਜ਼ੀ ਮਾਰ ਲਏ ਜਾਣ `ਤੇ ਆਪਣਾ ਪ੍ਰਤੀਕਰਮ ਜਾਹਿਰ ਕਰਦਿਆਂ ਵੱਲ੍ਹਾ ਸਬਜ਼ੀ ਮੰਡੀ ਐਸੋਸੀਏਸ਼ਨ ਦੇ ਸਾਬਕਾ ਵਾਈਸ ਚੇਅਰਮੈਨ ਪਰਵਿੰਦਰ ਸਿੰਘ ਤੇ ਹੌਲੀ ਸਿਟੀ ਵਿਮੈਨ ਵੈਲਫੇਅਰ ਐਸੋਸੀਏਸ਼ਨ ਦੀ ਸੂਬਾਈ ਚੇਅਰਪਰਸਨ ਮੈਡਮ ਹਰਪਵਨਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਬੀਤੇ ਵਰ੍ਹਿਆਂ ਦੇ ਇਤਿਹਾਸ ਨੂੰ ਦੁਹਰਾਉਂਦਿਆਂ ਜਿਸ ਤਰ੍ਹਾਂ ਧੀਆਂ ਨੇ ਵਿੱਦਿਅਕ ਖੇਤਰ ਵਿੱਚ ਆਪਣਾ ਝੰਡਾ ਬੁਲੰਦ ਕੀਤਾ ਹੈ। ਉਸ ਤੋਂ ਸਾਫ ਤੇ ਸ਼ਪਸ਼ੱਟ ਹੋ ਗਿਆ ਹੈ ਕਿ ਭਵਿੱਖ ਵਿੱਚ ਲੜਕੀਆਂ ਹਰੇਕ ਖੇਤਰ ਵਿੱਚ ਲੜਕਿਆਂ ਦੇ ਰਾਬਰ ਹੋ ਕੇ ਚੱਲਣਗੀਆਂ।ਉਨ੍ਹਾਂ ਕਿਹਾ ਕਿ ਪਦਾਰਥਵਾਦੀ ਯੁੱਗ ਵਿੱਚ ਲੜਕਿਆਂ ਦੀ  ਲਾਲਸਾ ਰੱਖਣ ਵਾਲਿਆਂ ਨੂੰ ਵਿੱਦਿਅਕ ਨਤੀਜਿਆਂ ਤੋਂ ਸਬਕ ਲੈਣਾ ਚਾਹੀਦਾ ਹੈ।ਹੁਣ ਉਹ ਦਿਨ ਦੂਰ ਨਹੀਂ ਜਦੋਂ ਲੋਕ ਧੀਆਂ ਦੇ ਜਨਮ ਲੈਣ ਵਾਸਤੇ ਰੱਬ ਅੱਗੇ ਅਰਦਾਸਾਂ ਕਰਿਆ ਕਰਨਗੇ। ਪਰਵਿੰਦਰ ਸਿੰਘ ਤੇ ਹਰਪਵਨਪ੍ਰੀਤ ਕੌਰ ਸੰਧੂ ਨੇ ਵੱਖ-ਵੱਖ ਸਕੂਲ ਪ੍ਰਬੰਧਕਾਂ ਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਹੈ ਕਿ ਉਹ ਧੀਆਂ ਨੂੰ ਉੱਚ ਵਿੱਦਿਆ ਹਾਸਲ ਕਰਵਾਉਣ ਤੋਂ ਵਾਂਝਿਆਂ ਨਹੀਂ ਰੱਖਣਾ ਚਾਹੀਦਾ।ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਵੱਖ-ਵੱਖ ਖੇਤਰਾਂ ਦੇ ਪ੍ਰਾਪਤੀਆਂ ਦੇ ਗ੍ਰਾਫ ਵਿੱਚ ਲੜਕੀਆਂ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਉਭਰ ਕੇ ਸਾਹਮਣੇ ਆ ਰਿਹਾ ਹੈ।ਉਸ ਤੋਂ ਸਰਕਾਰਾਂ ਨੂੰ ਵੀ ਸਬਕ ਲੈਣਾ ਚਾਹੀਦਾ ਹੈ ਤੇ ਰਾਜਨੀਤਿਕ ਤੇ ਸਰਕਾਰੀ ਵਿਭਾਗਾਂ ਦੇ ਵਿੱਚ ਮਹਿਲਾਵਾਂ ਦੇ ਮੋਜੂਦਾ ਕੋਟੇ ਨੂੰ ਵਧਾਉਣਾ ਚਾਹੀਦਾ ਹੈ।ਇਸ ਮੌਕੇ ਬਲਜਿੰਦਰ ਸਿੰਘ ਮੱਟੂ, ਐਨਮ ਸੰਧੂ, ਜੀ.ਐਸ ਸੰਧੂ, ਦੀਪਿਕਾ, ਦਮਨਪ੍ਰੀਤ ਕੌਰ, ਹਰਪ੍ਰੀਤ ਕੌਰ, ਕੋਮਲ ਕਾਲੀਆ ਆਦਿ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ

ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ …

Leave a Reply