Monday, October 12, 2026

ਝੋਨੇ ਦੀ ਪਰਾਲੀ ਪ੍ਰਬੰਧਨ ਲਈ ਸਬਸਿਡੀ ’ਤੇ ਮਿਲਣਗੀਆਂ ਲੋੜੀਂਦੀਆਂ ਆਧੁਨਿਕ ਮਸ਼ੀਨਾਂ

ਅੰਮ੍ਰਿਤਸਰ, 23 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – Paddyਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਕਣਕ ਝੋਨੇ ਦੀ ਪਰਾਲੀ ਨੂੰ ਸਾੜਨ ਤੇ ਲਗਾਈ ਗਈ ਰੋਕ ਦੇ  ਮੱਦੇਨਜ਼ਰ ਸਰਕਾਰ ਵੱਲੋਂ ਅਗਾਮੀ ਝੋਨੇ ਦੇ ਸੀਜਨ ਦੌਰਾਨ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਅਗੇਤੀ ਯੋਜਨਾਬੰਦੀ ਆਰੰਭ ਦਿੱਤੀ ਗਈ ਹੈ। ਇਸ ਲਈ ਜਿੱਥੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਝੋਨੇ ਦੀਆਂ ਘੱਟ ਸਮੇਂ ਵਿਚ ਪੱਕਣ ਵਾਲੀਆਂ ਅਤੇ ਘੱਟ ਪਰਾਲੀ ਪੈਦਾ ਕਰਨ ਵਾਲੀਆਂ ਕਿਸਮਾਂ ਦੀ ਕਾਸਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਉਥੇ ਹੀ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਲੋੜੀਂਦੇ ਆਧੁਨਿਕ ਖੇਤੀ ਸੰਦ ਵੀ ਕਿਸਾਨਾਂ ਨੂੰ ਮੁਹਈਆ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਆਈ.ਏ.ਐਸ ਨੇ ਅੱਜ ਇੱਥੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਆਪਣੀ ਭਵਿੱਖ ਦੀ ਰਣਨੀਤੀ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਫੈਸਲੇ ਦੇ ਮੱਦੇਨਜ਼ਰ ਬਣਾਉਣੀ ਚਾਹੀਦੀ ਹੈ ਤਾਂ ਜੋ ਝੋਨੇ ਦੀ ਪਰਾਲੀ ਦੇ ਨਿਪਟਾਰੇ ਵਿਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਨਰਮੇ ਦੀ ਕਾਸਤ ਕਰਨ ਦੀ ਅਪੀਲ ਵੀ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਦੇ ਪ੍ਰਬੰਧਨ ਲਈ ਚਾਹੀਦੀਆਂ ਆਧੁਨਿਕ ਮਸ਼ੀਨਾਂ ਸਬਸਿਡੀ ਤੇ ਉਪਲਬੱਧ ਕਰਵਾਈਆਂ ਜਾਣਗੀਆਂ। ਇਸ ਲਈ ਕਿਸਾਨ ਖੇਤੀਬਾੜੀ ਵਿਭਾਗ ਕੋਲ 25 ਮਈ 2017 ਤੱਕ ਅਰਜੀਆਂ ਦੇ ਸਕਦੇ ਹਨ।
ਇਸ ਸਬੰਧੀ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਦਲਬੀਰ ਸਿੰਘ ਛੀਨਾ ਨੇ ਦੱਸਿਆ ਕਿ ਸਰਕਾਰ ਵੱਲੋਂ ਜ਼ਿਲ੍ਹੇ ਵਿਚ ਪੈਡੀ ਸਟਰਾਅ ਚੌਪਰ, ਸਲਾਈਡਰ, ਮਲਚਰ, ਰਿਵਰਸੀਵਲ ਐਮ.ਬੀ, ਹੈਪੀ ਸੀਡਰ, ਜੀਰੋ ਟਿਲੇਜ਼ ਡਰਿੱਲ ਅਤੇ ਝੋਨੇ ਦੀਆਂ ਗੱਠਾਂ ਬਣਾਉਣ ਲਈ ਵਰਤੀਆਂ ਜਾਂਦੀਆਂ ਮਸ਼ੀਨਾ ਵਿਚੋਂ ਰੈਕ ਅਤੇ ਬੇਲਰ ਕਿਸਾਨਾਂ ਨੂੰ ਸਬਸਿਡੀ ਤੇ ਦਿੱਤੇ ਜਾਣੇ ਹਨ। ਉਨ੍ਹਾਂ ਨੇ ਕਿਸਾਨਾਂ ਨੂੰ ਝੋਨੇ ਦੀਆਂ ਪੀ.ਆਰ. 121, ਪੀ.ਆਰ. 124 ਅਤੇ ਪੀ.ਆਰ.126 ਕਿਸਮਾਂ ਦੀ ਬਿਜਾਈ ਕਰਨ ਦੀ ਵੀ ਸ਼ਿਫਾਰਸ ਕੀਤੀ ਹੈ, ਕਿਉਂਕਿ ਇੰਨ੍ਹਾਂ ਦੀ ਪਰਾਲੀ ਘੱਟ ਹੁੰਦੀ ਹੈ।

Check Also

`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ

ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …

Leave a Reply