Monday, March 23, 2026

ਬਾਗਬਾਨੀ ਵਿਭਾਗ ਨੇ 150 ਹੈਕਟੇਅਰ ਖੇਤਰ ’ਚ ਨਵੇਂ ਬਾਗ ਲਗਾਉਣ ਦਾ ਟੀਚਾ ਮਿੱਥਿਆ

ਪਠਾਨਕੋਟ, 23 ਮਈ (ਪੰਜਾਬ ਪੋਸਟ ਬਿਊਰੋ) – PPN2305201710ਖੇਤੀਬਾੜੀ ਅਤੇ ਹੋਰ ਸੰਬੰਧਤ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜ਼ਿਲਾ ਉਤਪਾਦਨ ਕਮੇਟੀ ਦੀ ਮਾਸਿਕ ਮੀਟਿੰਗ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਦੇ ਮੀਟਿੰਗ ਹਾਲ ਵਿੱਚ ਸ਼੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਗੁਰਪ੍ਰ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ, ਡਾ. ਹਰਿੰਦਰ ਸਿੰਘ ਬੈਂਸ ਖੇਤੀਬਾੜੀ ਅਫਸਰ, ਡਾ. ਅਮਰੀਕ ਸਿੰਘ ਖੇਤੀਬਾੜੀ ਅਫਸ਼ਰ, ਮੁੱਖਤਿਆਰ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ, ਰਣਜੀਤ ਸਿੰਘ ਪੁਲਿਸ ਅਧਿਕਾਰੀ, ਗੁਰਪ੍ਰੀਤ ਸਿੰਘ ਉਪ ਮੰਡਲ ਅਫ਼ਸਰ ਦਫਤਰ ਭੂਮੀ ਰੱਖਿਆ ਅਫਸ਼ਰ ਪਠਾਨਕੋਟ, ਗੁਰਿੰਦਰ ਸਿੰਘ ਰੰਧਾਵਾ ਸਹਾਇਕ ਮੱਛੀ ਪਾਲਣ ਅਫਸਰ, ਸਮੇਤ ਸਮੂਹ ਮੈਂਬਰ ਹਾਜ਼ਰ ਸਨ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅਪ੍ਰੈਲ ਮਹੀਨੇ ਦੋਰਾਨ ਖੇਤੀਬਾੜੀ ਵਿਭਾਗ ਵੱਲੋਂ ਮਿੱਟੀ ਦੇ 331 ਸੈਂਪਲ ਲਏ ਗਏ ਸਨ ਜਿਸ ਵਿੱਚੋਂ 215 ਸੈਂਪਲ ਟੈਸਟ ਕਰਕੇ ਕਿਸਾਨਾਂ ਨੂੰ ਰਿਪੋਰਟਾਂ ਦਿੱਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਖੇਤੀ ਬਾੜੀ ਵਿਭਾਗ ਵੱਲੋਂ ਅਪ੍ਰੈਲ ਮਹੀਨੇ ਦੋਰਾਨ  ਜਿਲ੍ਹਾ ਪੱਧਰ ਤੇ ਸਿਖਲਾਈ ਕੈਂਪ ਲਗਾ ਕੇ ਲੋਕਾਂ ਨੂੰ ਫਸਲ ਦੀ ਬਿਜਾਈ ਕਰਨ ਤੋਂ ਪਹਿਲਾ ਮਿੱਟੀ ਦੀ ਪਰਖ ਕਰਵਾਉਂਣ ਲਈ ਜਾਗਰੂਕ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਇਨ੍ਹਾਂ ਕੈਂਪਾਂ ਦੀ ਸਹਾਇਤਾ ਨਾਲ ਜਿਲ੍ਹੇ 292 ਪਿੰਡਾਂ ਵਿੱਚ ਲੋਕਾਂ ਨੂੰ ਨਾੜ ਅਤੇ ਫਸਲਾਂ ਦੇ ਰਹਿੰਦ ਖੁੰਹਦ ਨੂੰ ਅੱਗ ਨਾ ਲਗਾਉਂਣ ਲਈ ਵੀ ਜਾਗਰੂਕ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ 150 ਹੈਕਟੇਅਰ ਖੇਤਰ ’ਚੋ ਨਵੇਂ ਬਾਗ ਲਗਾਉਂਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਦੀ ਤਿਆਰੀ ਲਈ ਵਿਭਾਗ ਵੱਲੋਂ ਬਾਗਬਾਨਾਂ ਨਾਲ ਮਿਲ ਕੇ ਨਵੇਂ ਬਾਗ ਲਗਾਉਂਣ ਲਈ ਮਿਣਤੀ ਦਾ ਕੰਮ ਕੀਤਾ ਜਾ ਰਿਹਾ ਹੈ ਤਾਂ ਜੋ ਆਉਂਣ ਵਾਲੇ ਜੁਲਾਈ ਮਹੀਨੇ ਤੋਂ ਅਕਤੂਬਰ ਮਹੀਨੇ ਤੱਕ ਸੀਜਨ ਦੇ ਦੋਰਾਨ ਨਵੇਂ ਬਾਗ ਲਗਾਏ ਜਾ ਸਕਣ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਿਛਲੇ ਦਿਨਾਂ ਦੋਰਾਨ ਅੱਗ ਦੇ ਕਾਰਨ ਜਿਨ੍ਹਾਂ ਬਾਗਾਂ ਦਾ ਨੁਕਸਾਨ ਹੋਇਆ ਹੈ ਉਸ ਦੀ ਰਿਪੋਰਟ ਤਿਆਰ ਕੀਤੀ ਜਾਵੇ।
ਉਨ੍ਹਾਂ ਕੋਪਰੇਟਿਵ ਸੋਸਾਇਟੀ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਆਪਣੇ ਖੇਤਾਂ ਅੰਦਰ ਰਹਿੰਦ ਖੁੰਹਦ ਨੂੰ ਅੱਗ ਨਾ ਲਗਾਉਂਣ ਲਈ ਜਾਗਰੁਕ ਕਰਨ ਤਾਂ ਜੋ ਭਵਿੱਖ ਅੰਦਰ ਖੇਤਾਂ ਵਿੱਚ ਰਹਿੰਦ ਖੁੰਹਦ ਨੂੰ ਅੱਗ ਲਗਾਉਂਣ ਦੇ ਮਾਮਲਿਆਂ ਦਾ ਗਰਾਫ ਜੀਰੋ ਲਿਆਉਂਦਾ ਜਾ ਸਕੇ।ਉਨ੍ਹਾਂ ਕਿਸਾਨਾਂ ਅਤੇ ਬਾਗਬਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਸੁਝਾਅ ਸਰਕਾਰ ਨੂੰ ਭੇਜੇ ਜਾਣਗੇ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply