ਪਠਾਨਕੋਟ, 23 ਮਈ (ਪੰਜਾਬ ਪੋਸਟ ਬਿਊਰੋ) –
ਸਵੱਛ ਭਾਰਤ ਅਭਿਆਨ ਦੇ ਅਧੀਨ ਹਰੇਕ ਸਰਕਾਰੀ ਵਿਭਾਗ ਆਪਣੇ ਆਲੇ ਦੁਆਲੇ ਦਫਤਰਾਂ ਦੀ ਸਫਾਈ, ਬਾਥਰੂਮ ਅਤੇ ਇਮਾਰਤ ਦੀ ਸਾਫ ਸਫਾਈ ਦਾ ਧਿਆਨ ਰੱਖੇਗਾ ਅਤੇ ਇਸ ਦੇ ਨਾਲ ਹੀ ਗ੍ਰੀਨ ਬੈਲਟ ਦਾ ਧਿਆਨ ਰੱਖਦੇ ਹੋਏ ਆਪਣੇ ਦਫਤਰਾਂ ਦੇ ਨਜਦੀਕ ਖਾਲੀ ਸਥਾਨ ਤੇ ਪੋਦੇ ਲਗਾਏਗਾ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ ਵੱਖ ਵਿਭਾਗਾਂ ਦੀ ਪ੍ਰਗਤੀ ਕੰਮਾਂ ਦਾ ਜਾਇਜਾ ਲੈਣ ਲਈ ਕੀਤੀ ਮੀਟਿੰਗ ਦੇ ਦੋਰਾਨ ਕੀਤਾ।ਇਸ ਮੋਕੇ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਕੁਲਦੀਪ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ, ਰਾਜੇਸ਼ ਕੁਮਾਰ ਜਿਲ੍ਹਾ ਮੈਨੇਜਰ ਲੀਡ ਬੈਂਕ, ਜਸਵੰਤ ਸਿੰਘ ਢਿਲੋਂ ਜਿਲ੍ਹਾ ਟਰਾਂਸਪੋਰਟ ਅਧਿਕਾਰੀ, ਰਣਜੀਤ ਸਿੰਘ ਪੁਲਿਸ ਅਧਿਕਾਰੀ, ਦਰਸਨ ਪਾਲ ਜਿਲ੍ਹਾ ਖਜਾਨਾ ਅਫਸਰ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ, ਇੰਜੀਨੀਅਰ ਸੱਤ ਪਾਲ, ਅਤੇ ਹੋਰ ਵੱਖ ਵੱਖ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਦਫਤਰ ਦੀ ਸਾਫ ਸਫਾਈ ਰੱਖਣਾ ਹਰੇਕ ਅਧਿਕਾਰੀ ਦੀ ਜਿਮ੍ਹੇਦਾਰੀ ਬਣਦੀ ਹੈ।ਉਨ੍ਹਾਂ ਕਿਹਾ ਕਿ ਸਾਰੇ ਦਫਤਰਾਂ ਦੀ ਸਾਫ ਸਫਾਈ ਦੀ ਜਾਂਚ ਲਈ ਚੈਕਿੰਗ ਵੀ ਕੀਤੀ ਜਾਵੇਗੀ।ਉਨ੍ਹਾਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਜਿਲ੍ਹੇ ਵਿੱਚ ਚਲ ਰਹੇ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ਵਿੱਚ ਪੂਰਾ ਕੀਤਾ ਜਾਵੇ ਅਤੇ ਜੋ ਵਿਕਾਸ ਕਾਰਜ ਪੂਰੇ ਹੋ ਚੁੱਕੇ ਹਨ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਜਲਦੀ ਜਿਲ੍ਹਾ ਪ੍ਰਸਾਸਨ ਦਫਤਰ ਵਿਖੇ ਜਮ੍ਹਾ ਕਰਵਾਏ ਜਾਣ।ਮੀਟਿੰਗ ਦੋਰਾਨ ਸਿੱਖਿਆ ਵਿਭਾਗ, ਲੋਕ ਨਿਰਮਾਣ ਵਿਭਾਗ, ਪੈਨਸਨ, ਸਹਿਰੀ ਅਤੇ ਪਿੰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਆਦਿ ਤੇ ਵੀ ਚਰਚਾ ਕੀਤੀ ਗਈ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media