ਬਠਿੰਡਾ, 24 ਮਈ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) –
ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਵਿਦਿਆਰਥੀਆਂ ਨੂੰ ਰੁਜ਼ਗਾਰ ਮੁਖੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਹਨਾਂ ਦੀ ਪਲੇਸਮੈਂਟ ਲਈ ਵੀ ਉਚੇਚਾ ਧਿਆਨ ਦਿੱਤਾ ਜਾਦਾਂ ਹੈ। ਇਸ ਦੇ ਨਾਲ ਹੀ ਸੰਸਥਾ ਵੱਲੋਂ ਕਾਰਪੋਰੇਟ ਜਗਤ ਦੀਆਂ ਲੋੜਾਂ ਅਨੁਸਾਰ ਵਿਦਿਆਰਥੀਆਂ ਨੂੰ ਹੁਨਰਮੰਦ ਬਣਾਇਆ ਜਾ ਰਿਹਾ ਹੈ ਜਿਸਦੀ ਬਦੌਲਤ ਇਸ ਸੰਸਥਾ ਦੇ ਵਿਦਿਆਰਥੀਆਂ ਦੀ ਪਲੇਸਮੇਂਟ ਦਾ ਅੰਕੜਾ ਲਗਾਤਾਰ ਵੱਧ ਰਿਹਾ ਹੈ। ਸੰਸਥਾ ਵਲੋਂ ਵਿਦਿਆਰਥੀਆਂ ਨੂੰ ਪਲੇਸਮੈਂਟ ਦੇ ਭਰਪੂਰ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ। ਅਜਿਹੇ ਉਪਰਾਲਿਆਂ ਤਹਿਤ ਹੀ ਦੇਸ਼ ਭਰ ਦੀਆਂ ਪ੍ਰਸਿੱਧ ਕੰਪਨੀਆਂ ਜਿਵੇਂ ਟੱਚ ਸਟੋਨ ਐਜ਼ੂਕੇਸ਼ਨਲ, ਦ ਪ੍ਰਿੰਸਟਨ ਰੀਵਿਊ, ਕੰਟਰੀ ਇਨ ਐਂਡ ਸੂਇਟਸ ਆਦਿ ਕੰਪਨੀਆਂ ਦੀ ਪਲੇਸਮੈਂਟ ਡਰਾਈਵ ਕਰਵਾਉਣ ਤੋਂ ਬਾਦ ਹਾਲ ਵਿਚ ਹੀ ਐਚ.ਡੀ.ਐਫ.ਸੀ. ਬੈਂਕ, ਮਿਡਲੈਂਡ ਮਾਈਕ੍ਰੋਫਿਨ ਅਤੇ ਮੁਥੂਟ ਫਾਇਨਾਂਸ ਕੰਪਨੀ ਦੀ ਪਲੇਸਮੈਂਟ ਡਰਾਈਵ ਆਯੋਜਿਤ ਦੌਰਾਨ ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ 8 ਵਿਦਿਆਰਥੀ ਨੌਕਰੀ ਲਈ ਚੁਣੇ ਗਏ।
ਚੁਣੇ ਗਏ ਕੁੱਲ 8 ਵਿਦਿਆਰਥੀਆਂ ਵਿੱਚ ਵੀਰਪਾਲ ਕੌਰ, ਮਹਿਕ ਰਾਣੀ, ਗੁਰਾਂਦਿੱਤਾ ਸਿੰਘ, ਹਰਮਨਜੋਤ ਕੌਰ, ਜਸਪਿੰਦਰ ਕੌਰ, ਨੇਹਾ ਅਰੋੜਾ, ਹਰਪ੍ਰੀਤ ਕੌਰ ਅਤੇ ਪ੍ਰਿਅੰਕਾ ਆਦਿ ਸ਼ਾਮਿਲ ਹਨ।ਸੰਸਥਾ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸੰਸਥਾ ਵੱਲੋਂ ਹਰ ਕੋਰਸ ਦੇ ਵਿਦਿਆਰਥੀਆਂ ਦੀ 100 ਫੀਸਦੀ ਪਲੇਸਮੈਂਟ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਜਾਰੀ ਹਨ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media