ਅੰਮ੍ਰਿਤਸਰ, 24 ਮਈ (ਪੰਜਾਬ ਪੋਸਟ- ਮਨਜੀਤ ਸਿੰਘ) – ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ 8 ਜੂਨ ਨੂੰ ਸਥਾਨਕ ਜ਼ਿਲ੍ਹਾ ਕਚਿਹਰੀਆਂ ਵਿਖੇ ਲਗਾਈ ਜਾ ਰਹੀ ਹੈ ਜਿਸ ਵਿੱਚ ਹਰੇਕ ਕਿਸਮ ਦੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਇਸ ਦੇ ਨਾਲ ਹੀ ਇਸ ਲੋਕ ਅਦਾਲਤ ਵਿੱਚ ਟਰੈਫਿਕ ਚਲਾਨ, ਮਿਊਂਸੀਪਲ ਝਗੜੇ, ਘਰੇਲੂ ਝਗੜੇ ਅਤੇ ਚੈੱਕ ਬਾਊਸਿੰਗ ਦੇ ਕੇਸਾਂ ਆਦਿ ਵੀ ਨਿਪਟਾਰਾ ਕੀਤਾ ਜਾਣਾ ਹੈ।ਉਨਾਂ ਦੱਸਿਆ ਕਿ ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਨਾਲ ਦੀ ਨਾਲ ਤਹਿਸੀਲਾਂ ਜਿਵੇਂ ਕਿ ਅਜਨਾਲਾ ਅਤੇ ਬਾਬਾ ਬਕਾਲਾ ਵਿਖੇ ਵੀ ਲਗਾਈ ਜਾ ਰਹੀ ਹੈ।ਉਨਾਂ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਸ ਕੌਮੀ ਲੋਕ ਅਦਾਲਤ ਵਿੱਚ ਆਪਣੇ ਕੇਸ ਲਗਵਾ ਕੇ ਨਿਪਟਾਰਾ ਛੇਤੀ ਕਰਵਾ ਸਕਦੇ ਹਨ।
Check Also
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 5 ਅਗਸਤ ਨੂੰ
ਅੰਮ੍ਰਿਤਸਰ, 4 ਅਗਸਤ (ਸੁਖਬੀਰ ਸਿੰਘ) – ਡਾ. ਰੁਪਿੰਦਰ ਪਾਲ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਮੁੱਖ …
Punjab Post Daily Online Newspaper & Print Media